ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਣ ਦੀ ਤਿਆਰੀ, ਜਾਣੋ ਕੀ ਕਹਿੰਦਾ ਹੈ ਕਾਨੂੰਨ

Wednesday, May 01, 2024 - 01:24 PM (IST)

ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਣ ਦੀ ਤਿਆਰੀ, ਜਾਣੋ ਕੀ ਕਹਿੰਦਾ ਹੈ ਕਾਨੂੰਨ

ਜਲੰਧਰ (ਵੈੱਬ ਡੈਸਕ): ਦੇਸ਼ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਵਿਚਾਲੇ ਜਿੱਥੇ ਪੰਜਾਬ ਸਮੇਤ ਸਾਰੇ ਦੇਸ਼ ਵਿਚ ਸਿਆਸੀ ਮਾਹੌਲ ਭਖਿਆ ਹੋਇਆ ਹੈ, ਉੱਥੇ ਹੀ ਪੰਜਾਬ ਦੀ ਖਡੂਰ ਸਾਹਿਬ ਸੀਟ ਬਹੁਤ ਚਰਚਾ ਵਿਚ ਹੈ। ਦਰਅਸਲ, ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੈਦ ਹੈ, ਵੱਲੋਂ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਣ ਦਾ ਫ਼ੈਸਲਾ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਤੇ ਉਨ੍ਹਾਂ ਵੱਲੋਂ ਅੱਜ ਤੋਂ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਚੰਨੀ ਨੂੰ ਲੱਗੇਗਾ ਇਕ ਹੋਰ ਝਟਕਾ! ਇਸ ਕਾਂਗਰਸੀ ਨੂੰ ਪਾਰਟੀ 'ਚ ਸ਼ਾਮਲ ਕਰਨਗੇ ਸੁਖਬੀਰ ਬਾਦਲ

ਜੇਲ੍ਹ 'ਚੋਂ ਚੋਣ ਲੜਣ ਬਾਰੇ ਕੀ ਕਹਿੰਦਾ ਹੈ ਕਾਨੂੰਨ

ਲੋਕ ਪ੍ਰਤੀਨਿਧਤਾ ਐਕਟ, 1951 ਕਿਸੇ ਅਪਰਾਧ ਲਈ ਦੋਸ਼ੀ ਠਹਿਰਾਏ ਗਏ ਅਤੇ ਦੋ ਸਾਲ ਜਾਂ ਇਸ ਤੋਂ ਵੱਧ ਦੀ ਕੈਦ ਦੀ ਸਜ਼ਾ ਕੱਟ ਰਹੇ ਵਿਅਕਤੀਆਂ ਨੂੰ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਦੀ ਮੈਂਬਰਸ਼ਿਪ ਤੋਂ ਦੇ ਅਯੋਗ ਕਰਾਰ ਦਿੰਦਾ ਹੈ। ਐਕਟ ਦੀ ਧਾਰਾ 8 (3) ਕਹਿੰਦੀ ਹੈ: “ਕਿਸੇ ਵਿਅਕਤੀ ਨੂੰ ਕਿਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਸ ਨੂੰ ਦੋ ਸਾਲ ਤੋਂ ਵੱਧ ਦੀ ਕੈਦ ਦੀ ਸਜ਼ਾ ਦਿੱਤੀ ਗਈ ਹੈ… ਉਸ ਨੂੰ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਅਯੋਗ ਠਹਿਰਾਇਆ ਜਾਵੇਗਾ ਅਤੇ ਉਸ ਦੀ ਰਿਹਾਈ ਤੋਂ ਬਾਅਦ ਛੇ ਸਾਲਾਂ ਦੀ ਹੋਰ ਮਿਆਦ ਲਈ ਅਯੋਗ ਠਹਿਰਾਇਆ ਜਾਵੇਗਾ।" ਪਰ ਇਹ ਐਕਟ ਅੰਡਰ ਟਰਾਇਲਾਂ ਨੂੰ ਚੋਣ ਲੜਨ ਤੋਂ ਨਹੀਂ ਰੋਕਦਾ। ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਦੋਸ਼ੀ ਨਹੀਂ ਠਹਿਰਾਇਆ ਗਿਆ। ਇਸ ਲਈ ਉਹ ਲੋਕ ਸਭਾ ਚੋਣਾਂ ਲੜ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੂੰ ਟਿਕਟ ਮਿਲਣ ਮਗਰੋਂ ਕਾਂਗਰਸ 'ਚ ਖਿੱਚੋਤਾਣ! ਨਵਜੋਤ ਸਿੱਧੂ ਵੱਲੋਂ ਐਲਾਨੇ ਅਹੁਦੇਦਾਰ ਨੇ ਦਿੱਤਾ ਅਸਤੀਫ਼ਾ

ਕੀ ਨਾਮਜ਼ਦਗੀ ਕਾਗਜ਼ ਭਰਨ ਲਈ ਜੇਲ੍ਹ ਤੋਂ ਆਉਣਾ ਪਵੇਗਾ ਬਾਹਰ?

ਨਿਯਮਾਂ ਮੁਤਾਬਕ, ਨਾਮਜ਼ਦਗੀ ਦਾਖ਼ਲ ਕਰਨ ਲਈ, ਉਮੀਦਵਾਰ ਜਾਂ ਪ੍ਰਸਤਾਵਕ, ਜੋ ਕਿ ਸਬੰਧਤ ਹਲਕੇ ਦਾ ਵੋਟਰ ਹੈ, ਨੂੰ ਪੂਰੇ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫਸਰ (ਆਰ.ਓ.) ਦੇ ਸਾਹਮਣੇ ਵਿਅਕਤੀਗਤ ਤੌਰ 'ਤੇ ਹਾਜ਼ਰ ਹੋਣਾ ਚਾਹੀਦਾ ਹੈ। ਇਸ ਦਾ ਮਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਭਰਨ ਲਈ ਹਾਜ਼ਰ ਹੋਣਾ ਲਾਜ਼ਮੀ ਨਹੀਂ ਹੈ। ਇਕ ਆਜ਼ਾਦ ਉਮੀਦਵਾਰ ਨੂੰ ਨਾਮਜ਼ਦਗੀ ਲਈ 10 ਪ੍ਰਸਤਾਵਕਾਂ ਦੀ ਲੋੜ ਹੁੰਦੀ ਹੈ, ਉੱਥੇ ਹੀ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪਾਰਟੀਆਂ ਦੇ ਉਮੀਦਵਾਰਾਂ ਨੂੰ ਇਕ ਪ੍ਰਸਤਾਵਕ ਦੀ ਲੋੜ ਹੁੰਦੀ ਹੈ। ਹਰ ਉਮੀਦਵਾਰ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧਾਂ ਨਾਲ ਸਬੰਧਤ ਕਿਸੇ ਵੀ ਬਕਾਇਆ ਕੇਸਾਂ ਦਾ ਵੇਰਵਾ ਦੇਣਾ ਪੈਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News