ਭਗੌੜਾ ਕਾਬੂ

Monday, Mar 05, 2018 - 02:23 AM (IST)

ਭਗੌੜਾ ਕਾਬੂ

ਮੋਗਾ,   (ਆਜ਼ਾਦ)-  ਥਾਣਾ ਅਜੀਤਵਾਲ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀਆਂ ਕਰਨ ਦੇ ਮਾਮਲੇ 'ਚ ਭਗੌੜੇ ਰਮਨਦੀਪ ਸਿੰਘ ਉਰਫ ਰਮਨਾ ਨਿਵਾਸੀ ਭਿੰਡਰ ਕਲਾਂ ਨੂੰ ਕਾਬੂ ਕੀਤਾ ਗਿਆ ਹੈ। ਦੋਸ਼ੀ ਤੋਂ ਸੀ. ਆਈ. ਏ. ਸਟਾਫ ਮੋਗਾ ਨੇ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ ਤੇ ਉਸ ਖਿਲਾਫ ਚੋਰੀ ਦਾ ਮਾਮਲਾ ਦਰਜ ਹੋਇਆ ਸੀ। ਉਕਤ ਮਾਮਲੇ 'ਚ ਕਥਿਤ ਦੋਸ਼ੀ ਭਗੌੜਾ ਸੀ।  ਉਨ੍ਹਾਂ ਕਿਹਾ ਕਿ ਰਮਨਦੀਪ ਸਿੰਘ ਉਰਫ ਰਮਨਾ ਕਿਸੇ ਹੋਰ ਮਾਮਲੇ 'ਚ ਫਰੀਦਕੋਟ ਜੇਲ 'ਚ ਬੰਦ ਸੀ, ਜਿਸ ਨੂੰ ਪ੍ਰੋਡਕਸ਼ਨ ਵਾਰੰਟ ਦੇ ਆਧਾਰ 'ਤੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਲਿਆਂਦਾ ਗਿਆ ਅਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।


Related News