ਵਿਧਾਇਕਾ ਰੁਪਿੰਦਰ ਰੂਬੀ ਦੇ ਅਸਤੀਫ਼ੇ ''ਤੇ ''ਆਪ'' ਦਾ ਵੱਡਾ ਤੰਜ, ਕਾਂਗਰਸ ਨੂੰ ਕੀਤੀ ਇਸ ਗੱਲ ਦੀ ਅਪੀਲ
Wednesday, Nov 10, 2021 - 10:28 AM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਨੂੰ ਲੈ ਕੇ 'ਆਪ' ਵੱਲੋਂ ਤੰਜ ਕੱਸਿਆ ਗਿਆ ਹੈ। ਇਸ ਸਬੰਧੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ ਅਤੇ ਉਹ ਜਿੱਥੇ ਵੀ ਜਾਵੇ ਖ਼ੁਸ਼ ਰਹੇ।
ਹਰਪਾਲ ਚੀਮਾ ਨੇ ਕਿਹਾ ਕਿ ਇਸ ਵਾਰ ਰੁਪਿੰਦਰ ਰੂਬੀ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਰੁਪਿੰਦਰ ਰੂਬੀ ਕਾਂਗਰਸ 'ਚ ਸ਼ਾਮਲ ਹੋ ਰਹੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਉਹ ਕਾਂਗਰਸ ਨੂੰ ਬੇਨਤੀ ਕਰਦੇ ਹਨ ਕਿ ਰੁਪਿੰਦਰ ਰੂਬੀ ਨਾਲ ਧੋਖਾ ਨਾ ਕੀਤਾ ਜਾਵੇ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦਿੱਤੀ ਜਾਵੇ। ਦੱਸਣਯੋਗ ਹੈ ਕਿ ਰੁਪਿੰਦਰ ਰੂਬੀ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕੀਤੇ ਸਨ।
ਇਹ ਵੀ ਪੜ੍ਹੋ : 'ਕੈਪਟਨ' ਨੂੰ ਉਨ੍ਹਾਂ ਦੇ ਘਰ 'ਚ ਘੇਰਨ ਲਈ ਹਾਈਕਮਾਨ ਨੇ ਖਿੱਚੀ ਤਿਆਰੀ, ਮਜ਼ਬੂਤ ਉਮੀਦਵਾਰ ਦੀ ਭਾਲ ਸ਼ੁਰੂ
ਉਨ੍ਹਾਂ ਕਿਹਾ ਸੀ ਕਿ ਮੈਨੂੰ ਸਮਝ ਨਹੀਂ ਆ ਰਿਹਾ ਹੈ ਕਿ ਪਾਰਟੀ ਦੀ ਲੀਡਰਸ਼ਿਪ ਸਾਲ 2017 ਵਾਲੀਆਂ ਗਲਤੀਆਂ ਕਿਉਂ ਦੁਹਰਾ ਰਹੀ ਹੈ, ਜਦੋਂ ਕਿ ਉਨ੍ਹਾਂ ਗਲਤੀਆਂ ਤੋਂ ਸਬਕ ਲੈ ਕੇ ਇਸ ਵਾਰ ਬਿਹਤਰ ਕਾਰਗੁਜ਼ਾਰੀ ਦਿਖਾਈ ਜਾ ਸਕਦਾ ਹੈ।
ਉਨ੍ਹਾਂ ਨੇ ਬੀਤੇ ਦਿਨ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪਾਰਟੀ ਪ੍ਰਧਾਨ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ