ਪਾਰਟੀ ਛੱਡਦੇ ਹੀ ਰੁਪਿੰਦਰ ਰੂਬੀ ਨੇ ਹਰਪਾਲ ਚੀਮਾ ਨੂੰ ਦਿੱਤਾ ਠੋਕਵਾਂ ਜਵਾਬ

Wednesday, Nov 10, 2021 - 01:55 PM (IST)

ਪਾਰਟੀ ਛੱਡਦੇ ਹੀ ਰੁਪਿੰਦਰ ਰੂਬੀ ਨੇ ਹਰਪਾਲ ਚੀਮਾ ਨੂੰ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ/ਬਠਿੰਡਾ: ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਆਗੂ ਤੇ ਵਿਧਾਇਕ ਰੁਪਿੰਦਰ ਰੂਬੀ ਬੀਤੇ ਦਿਨ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ, ਜਿਸ ਤੋਂ ਉਨ੍ਹਾਂ ‘ਆਪ’ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੂੰ ਠੋਕਵਾਂ ਜਵਾਬ ਦਿੱਤਾ ਕਿ ਚੀਮਾ ਕਾਂਗਰਸ ਨੂੰ ਟਿਕਟ ਦੇਣ ਦੀ ਗੱਲ ਕਰਦੇ ਹਨ ਤਾਂ ਉਹ ਖ਼ੁਦ ਉਸ ਖ਼ਿਲਾਫ਼ ਚੋਣ ਲੜ ਕੇ ਦੇਖ ਲੈਣ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਮਹਿੰਦਰ ਸਿੰਘ ਕੇ.ਪੀ. ਨੂੰ ਮਿਲਿਆ ਕੈਬਨਿਟ ਰੈਂਕ

PunjabKesari

ਰੂਬੀ ਨੇ ਹਰਪਾਲ ਚੀਮਾ ਨੂੰ ਕਿਹਾ ਕਿ ਉਹ ਵੀ ਜਾਣਦੇ ਹਨ ਕਿ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ ਅਤੇ ਇਹ ਸਭ ਉਹ ਚੁੱਪ-ਚਾਪ ਨਹੀਂ ਦੇਖ ਸਕਦੀ।ਉਨ੍ਹਾਂ ਚੀਮਾ ਨੂੰ ਕਿਹਾ ਕਿ ਜਦੋਂ ਤੁਹਾਡਾ ਬੋਲਣ ਦਾ ਸਮਾਂ ਸੀ ਤਾਂ ਤੁਹਾਡੇ ਤੋਂ ਬੋਲਿਆ ਨਹੀਂ ਗਿਆ, ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ, ਨਾ ਭਗਵੰਤ ਸਿੰਘ ਮਾਨ ਲਈ। ਰਹੀ ਟਿਕਟ ਦੀ ਗੱਲ ਤੁਸੀਂ ਮੇਰੇ ਖ਼ਿਲਾਫ਼ ਚੋਣ ਲੜ ਕੇ ਵੇਖ ਲਓ।ਦੱਸਣਯੋਗ ਹੈ ਕਿ ਪਾਰਟੀ ਛੱਡਣ ’ਤੇ ਹਰਪਾਲ ਚੀਮਾ ਨੇ ਟਵੀਟ ਕਰਕੇ ਕਿਹਾ ਸੀ ਕਿ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਾ ਹੋਣ ਕਰਕੇ ਰੂਬੀ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ। ਉਨ੍ਹਾਂ ਕਾਂਗਰਸ ਨੂੰ ਬੇਨਤੀ ਕੀਤੀ ਸੀ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦੇ ਦੇਣ।

ਪੜ੍ਹੋ ਇਹ ਵੀ ਖ਼ਬਰ:  ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦਾ ਸੀ ਪਿਓ


author

Shyna

Content Editor

Related News