ਰੂਪਨਗਰ ਵਿਖੇ ਬੰਦ ਪਿਆ ਪਲਾਂਟ ਮੁੜ ਹੋਇਆ ਚਾਲੂ, ਜ਼ਿਲ੍ਹੇ ''ਚ ਵਧੇਗੀ ਮੈਡੀਕਲ ਆਕਸੀਜਨ ਦੀ ਸਪਲਾਈ
Wednesday, May 26, 2021 - 04:58 PM (IST)

ਰੂਪਨਗਰ (ਸੱਜਨ ਸੈਣੀ)- ਜ਼ਿਲ੍ਹਾ ਰੂਪਨਗਰ ਦੇ ਹਸਪਤਾਲਾਂ ਨੂੰ ਵਾਧੂ ਆਕਸੀਜਨ ਸਪਲਾਈ ਕਰਨ ਦੇ ਮਾਮਲੇ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਬੀ. ਬੀ. ਐੱਮ. ਬੀ. (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਪੈਦਾ ਕਰਨੀ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਬੀ. ਬੀ. ਐੱਮ. ਬੀ. ਪਲਾਂਟ ਦੇ ਚਾਲੂ ਹੋਣ ਨਾਲ ਹੁਣ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਵਧਾ ਦਿੱਤੀ ਜਾਵੇਗੀ ਤਾਂ ਜੋ ਡਾਕਟਰ ਉਨ੍ਹਾਂ ਮਰੀਜ਼ਾਂ ਜੋ ਕਿ ਕੋਰੋਨਾ ਵਾਇਰਸ ਜਾਂ ਹੋਰ ਬੀਮਾਰੀਆਂ ਨਾਲ ਪੀੜਤ ਹਨ, ਉਨ੍ਹਾਂ ਦਾ ਢੁੱਕਵਾਂ ਇਲਾਜ ਕਰ ਸਕਣ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਗ੍ਰਿਫ਼ਤਾਰ ਆਸ਼ੀਸ਼ ਦੀ ਜ਼ੁਬਾਨ ’ਚੋਂ ਨਿਕਲਣ ਲੱਗੇ ਕਈ ‘ਸ਼ਰੀਫਜ਼ਾਦਿਆਂ’ ਦੇ ਨਾਂ
ਉਨ੍ਹਾਂ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਬੀ. ਬੀ. ਐੱਮ. ਬੀ. ਦਾ ਆਕਸੀਜਨ ਪਲਾਂਟ ਕਾਫੀ ਸਮੇਂ ਤੋਂ ਬੰਦ ਪਿਆ ਸੀ। ਇਸ ਨੂੰ ਮੁੜ ਸ਼ੁਰੂ ਕਰਨ ਵਿੱਚ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਚੀਫ ਇੰਜੀਨੀਅਰ ਅਤੇ ਉਨ੍ਹਾਂ ਦੇ ਇੰਜੀਨੀਅਰਾਂ ਦੀ ਟੀਮ, ਬੀ. ਬੀ. ਐੱਮ. ਬੀ. ਦੇ ਰਿਟਾਇਰਡ ਮੁਲਾਜ਼ਮਾਂ ਤੋਂ ਇਲਾਵਾ ਫੌਜ ਦੇ ਮਾਹਰ ਤਕਨੀਸ਼ਨਾਂ ਦਾ ਕਾਫ਼ੀ ਯੋਗਦਾਨ ਹੈ। ਇਨ੍ਹਾਂ ਨੇ ਪਿਛਲੇ ਚਾਰ ਹਫ਼ਤਿਆਂ ਤੋਂ ਸਖ਼ਤ ਮਿਹਨਤ ਕਰਕੇ ਬੀ. ਬੀ. ਐੱਮ. ਬੀ. ਦੇ ਇਸ ਆਕਸੀਜਨ ਪਲਾਂਟ ਨੂੰ ਮੁੜ ਤੋਂ ਚਾਲੂ ਕਰਨ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ: ਪਹਿਲਾਂ ਪੂਰੇ ਟੱਬਰ ਨੂੰ ਵਿਖਾਏ ਕੈਨੇਡਾ ਜਾਣ ਦੇ ਸੁਫ਼ਨੇ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਡਿਪਟੀ ਕਮਿਸ਼ਨਰ ਵੱਲੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਅਣਥੱਕ ਮਿਹਨਤ ਅਤੇ ਮਦਦ ਸਦਕਾ ਇਹ ਆਕਸੀਜਨ ਪਲਾਂਟ ਸ਼ੁਰੂ ਕਰਨ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ।
ਸੋਨਾਲੀ ਗਿਰੀ ਨੇ ਦੱਸਿਆ ਕਿ ਬੀ. ਬੀ. ਐੱਮ. ਬੀ. ਦੇ ਪਲਾਂਟ ਨੇ ਰਾਤ 2 ਵਜੇ ਤੋਂ ਆਕਸੀਜਨ ਦੀ ਪੈਦਾਵਾਰ ਸ਼ੁਰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਤ 6 ਸਿਲੰਡਰ ਆਕਸੀਜਨ ਦੇ ਭਰੇ ਗਏ ਹਨ। ਡਿਪਟੀ ਕਮਿਸ਼ਨਰ ਦੱਸਿਆ ਕਿ ਆਕਸੀਜਨ ਦੀ ਕੁਆਲਿਟੀ ਚੈੱਕ ਕਰਨ ਮਗਰੋਂ ਪਲਾਂਟ ਤੋਂ ਫੁੱਲ ਰਫ਼ਤਾਰ ਵਿੱਚ ਆਕਸੀਜਨ ਦੀ ਪੈਦਾਵਾਰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਸ ਮਗਰੋਂ ਹੀ ਇਹ ਆਕਸੀਜਨ ਹਸਪਤਾਲਾਂ ਵਿਚ ਮੈਡੀਕਲ ਕਾਰਜ ਲਈ ਵਰਤੋਂ ਲਈ ਭੇਜੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 6 ਮਹੀਨੇ ਪੂਰੇ ਹੋਣ ’ਤੇ ਜਲੰਧਰ ’ਚ ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ