ਰੂਪਨਗਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਬੁਲਾਈ ਗਈ ਮਹਾਪੰਚਾਇਤ, ਤਿੱਖੇ ਸੰਘਰਸ਼ ਦੀ ਦਿੱਤੀ ਚੁਣੌਤੀ
Wednesday, Feb 10, 2021 - 03:38 PM (IST)
ਰੂਪਨਗਰ (ਸੱਜਣ ਸੈਣੀ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਇਥੇ ਦੱਸਣਯੋਗ ਹੈ ਕਿ ਹਰਿਆਣੇ ਦੇ ਵਿੱਚ ਖਾਪ ਪੰਚਾਇਤਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਮਤੇ ਪਾਏ ਜਾ ਰਹੇ ਹਨ ਉਸੇ ਤਰਜ਼ ਉਤੇ ਹੁਣ ਪੰਜਾਬ ਦੇ ਵਿੱਚ ਵੀ ਮਹਾਂ ਪੰਚਾਇਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ
ਇਸੇ ਦੇ ਚੱਲਦੇ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਰੂਪਨਗਰ ਦੀਆਂ ਕਰੀਬ 600 ਪੰਚਾਇਤਾਂ ਵੱਲੋਂ ਮਹਾਪੰਚਾਇਤ ਕਰਕੇ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 77 ਦਿਨਾਂ ਤੋਂ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ 'ਤੇ ਅੜੇ ਹਨ। ਕਿਸਾਨ ਦੀਵਾਲੀ ਤੋਂ ਲੈ ਕੇ ਲੋਹੜੀ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਮਨ੍ਹਾ ਚੁਕੇ ਹਨ। ਇਥੇ ਇਹ ਵੀ ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11 ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਕੁਝ ਹੱਲ ਨਹੀਂ ਨਿਕਲਿਆ। ਇਸ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਕਾਨੂੰਨ ਰੱਦ ਕਰਵਾਉਣ ਦੀ ਮੰਗ 'ਤੇ ਵੀ ਅੜੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸੀ ਨਹੀਂ, ਉਦੋਂ ਤੱਕ ਘਰ ਵਾਪਸੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)