55 ਸਾਲਾ ਬਜ਼ੁਰਗ ਦੀ ਮੌਤ ਤੋਂ ਬਾਅਦ ਰੋਪੜ ਦੇ ਵਾਸੀਆਂ ’ਚ ਡਰ ਦਾ ਮਾਹੌਲ

04/08/2020 11:19:56 AM

ਰੂਪਨਗਰ (ਸੱਜਣ) - ਰੂਪਨਗਰ ਦੇ ਮੁਹੱਲਾ ਉੱਚਾ ਖੇੜਾ ਵਿਖੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਿੱਟ ਪਚਵੰਜਾ ਸਾਲਾ ਬਜ਼ੁਰਗ ਦੀ ਮੌਤ ਹੋਣ ਦੇ ਬਾਅਦ ਮੁਹੱਲਾ ਵਾਸੀਆਂ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਕਾਫੀ ਡਰ ਪਾਇਆ ਜਾ ਰਿਹਾ ਹੈ । ਇਸੇ ਡਰ ਦੇ ਕਾਰਨ ਸਾਰੇ ਮੁਹੱਲਾ ਵਾਸੀ ਇਕੱਠੇ ਹੋ ਕੇ ਇਸ ਦੀ ਜਾਂਚ ਕਰਵਾਉਣ ਲਈ ਰੂਪਨਗਰ ਸਿਵਲ ਹਸਪਤਾਲ ਪਹੁੰਚ ਗਏ। ਇਸ ਮੌਕੇ ਕਾਫੀ ਸਮੇਂ ਤੱਕ ਜਦੋਂ ਹਸਪਤਾਲ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਗੱਲਬਾਤ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਇਕ ਵਿਅਕਤੀ ਥਾਣਾ ਸਿਟੀ ਰੂਪਨਗਰ ਵਿਖੇ ਪਹੁੰਚ ਗਿਆ। ਇਸ ਤੋਂ ਬਾਅਦ ਥਾਣਾ ਸਿਟੀ ਦਾ ਇਕ ਮੁਲਾਜ਼ਮ ਉਕਤ ਮੁਹੱਲਾ ਵਾਸੀਆਂ ਦੇ ਨਾਲ ਮੌਕੇ ’ਤੇ ਪਹੁੰਚ ਗਿਆ, ਜਿਸ ਨੇ ਕਰੀਬ 4 ਘੰਟੇ ਬਾਅਦ ਘਰ ’ਚੋਂ ਬਜ਼ੁਰਗ ਦੀ ਲਾਸ਼ ਨੂੰ ਮੁਹੱਲਾ ਵਾਸੀਆਂ ਦੀ ਮਦਦ ਨਾਲ ਰੂਪਨਗਰ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਦਾ ਕਹਿਰ ਜਾਰੀ : ਫਰੀਦਕੋਟ ’ਚ ਸਾਹਮਣੇ ਆਇਆ ਇਕ ਹੋਰ ਪਾਜ਼ੇਟਿਵ ਕੇਸ

ਪੜ੍ਹੋ ਇਹ ਵੀ ਖਬਰ -  ‘ਕੋਰੋਨਾ ਵਾਇਰਸ ਨਾਲ ਮਰਨ ਵਾਲੇ ਸ਼ਖਸ ਦਾ ਸਸਕਾਰ ਕਰਨ ’ਚ ਕੋਈ ਖ਼ਤਰਾ ਨਹੀਂ’

ਪੜ੍ਹੋ ਇਹ ਵੀ ਖਬਰ - ਖੁਸ਼ਖਬਰੀ : ‘ਉਜਵਲਾ’ ਲਾਭਪਾਤਰੀਆਂ ਨੂੰ 3 ਮਹੀਨੇ ਮੁਫਤ ਮਿਲੇਗਾ ਗੈਸ ਸਿਲੰਡਰ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਹਸਪਤਾਲ ਦੀ ਪੁਰਾਣੀ ਪਰਚੀ ਅਨੁਸਾਰ ਮ੍ਰਿਤਕ ਦਾ ਨਾਮ ਬਿਹਾਰੀ ਲਾਲ (55) ਸੀ, ਜਿਸ ਨੇ ਇਹ ਪਰਚੀ  26 ਮਾਰਚ ਨੂੰ ਸਿਵਲ ਹਸਪਤਾਲ ਤੋਂ ਬਣਾਈ ਗਈ ਹੈ। ਸਿਹਤ ਵਿਭਾਗ ਦੇ ਡਿਪਟੀ ਕਮਿਸ਼ਨਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਬਜ਼ੁਰਗ ਟੀ.ਬੀ. ਦਾ ਮਰੀਜ਼ ਸੀ। ਇਸ ਲਈ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਡਰਨ ਦੀ ਕੋਈ ਲੋੜ ਨਹੀਂ। ਇਸ ਬਜ਼ੁਰਗ ਦੀ ਮੌਤ ਦਾ ਕਾਰਨ ਕੀ ਹੈ, ਦੇ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲ ਸਕਦਾ ਹੈ। ਇਸ ਦੌਰਾਨ ਮੁਹੱਲਾ ਵਾਸੀਆਂ ਨੇ ਰੂਪਨਗਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਉਕਤ ਬਜ਼ੁਰਗ ਦਾ ਕੋਰੋਨਾ ਟੈਸਟ ਜ਼ਰੂਰ ਕਰਵਾਇਆ ਜਾਵੇ, ਕਿਉਂਕਿ ਉਨ੍ਹਾਂ ਦੇ ਮਨਾਂ ਵਿਚ ਇਸ ਨੂੰ ਲੈ ਕੇ ਕਾਫੀ ਡਰ ਹੈ । 

ਪੜ੍ਹੋ ਇਹ ਵੀ ਖਬਰ - ਖੁਸ਼ਖਬਰੀ : ਕੈਪਟਨ ਦੇ ਨਿਰਦੇਸ਼ਾਂ ’ਤੇ ਪੈਨਸ਼ਨਧਾਰਕਾਂ ਤੇ ਮਨਰੇਗਾ ਮਜ਼ਦੂਰਾਂ ਲਈ ਜਾਰੀ ਹੋਏ ਕਰੋੜਾਂ ਰੁਪਏ      
 

 


rajwinder kaur

Content Editor

Related News