ਪੁਲਸ ਹੱਥ ਲੱਗੀ ਵੱਡੀ ਸਫਲਤਾ, 1300 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ
Friday, Dec 20, 2019 - 05:56 PM (IST)

ਰੂਪਨਗਰ (ਸੱਜਣ ਸੈਣੀ) : ਰੂਪਨਗਰ ਪੁਲਸ ਨੇ 1300 ਦੇ ਕਰੀਬ 'ਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਰੂਪਨਗਰ ਪੁਲਸ ਨੇ ਚੈਕਿੰਗ ਦੇ ਦੌਰਾਨ ਇਕ 10 ਟਾਈਰਾਂ ਵਾਲੇ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ 1300 ਦੇ ਕਰੀਬ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ 'ਚ ਅੰਗਰੇਜ਼ੀ ਵਿਦੇਸ਼ੀ ਬ੍ਰਾਂਡ ਸ਼ਾਮਲ ਹੈ। ਪੁਲਸ ਮੁਤਾਬਕ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।