ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਜਗਾਉਣ ਲਈ ਰੂਪਨਗਰ ''ਚ ਕੱਢਿਆ ਗਿਆ ''ਜਾਗੋ ਮਾਰਚ''

Sunday, Sep 08, 2019 - 04:24 PM (IST)

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਜਗਾਉਣ ਲਈ ਰੂਪਨਗਰ ''ਚ ਕੱਢਿਆ ਗਿਆ ''ਜਾਗੋ ਮਾਰਚ''

ਰੂਪਨਗਰ (ਸੱਜਣ ਸੈਣੀ) - ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਠੇਕੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਆਪਣੇ ਪਰਿਵਾਰ ਸਮੇਤ ਸਰਕਾਰ ਦੇ ਪ੍ਰਤੀ ਰੋਸ ਜ਼ਾਹਿਰ ਕੀਤਾ। ਠੇਕੇ ਮੁਲਾਜ਼ਮਾਂ ਨੇ ਆਪਣੀ ਮੰਗ ਨੂੰ ਪੂਰੀ ਕਰਨ ਲਈ ਰੂਪਨਗਰ 'ਚ ਜਾਗੋ ਮਾਰਚ ਕੱਢਿਆ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

ਜਾਣਕਾਰੀ ਅਨੁਸਾਰ ਵੱੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰ ਰਹੇ ਠੇਕੇ ਮੁਲਾਜ਼ਮ ਜਿਨ੍ਹਾਂ 'ਚ ਔਰਤਾਂ ਅਤੇ ਮਰਦ ਸ਼ਾਮਲ ਹਨ, ਪੱਕੇ ਕਰਨ ਦੀ ਮੰਗ ਨੂੰ ਪੂਰਾ ਕਰਨ ਲਈ ਰਾਤ ਦੇ ਸਮੇਂ ਆਪਣੇ ਸਿਰ 'ਤੇ ਜਾਗੋ ਲੈ ਕੇ ਰੂਪਨਗਰ ਦੇ ਬਾਜ਼ਾਰ 'ਚ ਰੋਸ ਪ੍ਰਗਟ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਵਾਰ-ਵਾਰ ਝੂਠੇ ਲਾਰੇ ਲਗਾ ਕੇ ਉਨ੍ਹਾਂ ਦੀਆਂ ਮੰਗਾਂ ਵੱਖ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਹੇ ਹਨ।


author

rajwinder kaur

Content Editor

Related News