ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਦੇ 25 ਨਵੇਂ ਮਾਮਲੇ, ਸਰਗਰਮ ਮਾਮਲੇ ਹੋਏ 137

Sunday, Aug 16, 2020 - 11:45 PM (IST)

ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਦੇ 25 ਨਵੇਂ ਮਾਮਲੇ, ਸਰਗਰਮ ਮਾਮਲੇ ਹੋਏ 137

ਰੂਪਨਗਰ,(ਵਿਜੇ ਸ਼ਰਮਾ)- ਜ਼ਿਲ੍ਹਾ ਰੂਪਨਗਰ ਵਿਚ ਕੋਰੋਨਾ ਦਾ ਗ੍ਰਾਫ ਲਗਾਤਾਰ ਉਪਰ ਹੀ ਚਡ਼੍ਹਦਾ ਜਾ ਰਿਹਾ ਹੈ । ਜ਼ਿਲ੍ਹਾ ਰੂਪਨਗਰ ’ਚ ਅੱਜ ਵੀ 25 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਹਾਲਾਂਕਿ ਅੱਜ 25 ਮਰੀਜ਼ਾਂ ਨੂੰ ਕੋਰੋਨਾ ਤੋਂ ਠੀਕ ਹੋਣ ਉਪਰੰਤ ਘਰ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਡੀ. ਸੀ. ਰੂਪਨਗਰ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ’ਚ ਅੱਜ ਕੋਰੋਨਾ ਦੇ 25 ਨਵੇਂ ਪਾਜ਼ੇਟਿਵ ਕੇਸ ਆਏ ਹਨ ਜਿਸ ਤੋਂ ਬਾਅਦ ਜ਼ਿਲੇ ’ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕਡ਼ਾ 137 ’ਤੇ ਪਹੁੰਚ ਗਿਆ ਹੈ ਜਦਕਿ ਅੱਜ ਕੋਰੋਨਾ ਨੂੰ ਮਾਤ ਦੇ ਕੇ 25 ਮਰੀਜ਼ ਠੀਕ ਵੀ ਹੋਏ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੁੱਲ 27,495 ਲੋਕਾਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 26,673 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ 413 ਲੋਕਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ ਜਦਕਿ ਅੱਜ ਵੀ 343 ਲੋਕਾਂ ਦੇ ਸੈਂਪਲ ਕੋਰੋਨਾ ਟੈਸਟ ਸਬੰਧੀ ਲਈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੁੱਲ 495 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ ਜਿਨ੍ਹਾਂ ’ਚੋਂ 349 ਠੀਕ ਵੀ ਹੋ ਚੁੱਕੇ ਹਨ।


author

Bharat Thapa

Content Editor

Related News