ਬੀਕੇਯੂ ਕਾਦੀਆਂ ਹੋਈ ਦੋਫਾੜ, ਹੁਣ ਪੰਜਾਬ 'ਚ ਬਣੇਗੀ 33ਵੀਂ ਕਿਸਾਨ ਯੂਨੀਅਨ !

07/21/2021 5:46:16 PM

ਰੋਪੜ (ਸੱਜਣ ਸੈਣੀ)- ਰੂਪਨਗਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੋਹਾਲੀ ਅਤੇ ਰੋਪੜ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਪ੍ਰਧਾਨ ਹਰਮੀਤ ਕਾਦੀਆਂ ਦੀਆਂ ਨੀਤੀਆਂ ਤੋਂ ਦੁਖ਼ੀ ਹੋ ਕੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਗਏ। ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਪੰਜਾਬ ਪ੍ਰਧਾਨ ਹਰਮੀਤ ਕਰਦੀਆਂ 'ਤੇ ਦੋਸ਼ ਲਗਾਏ ਕਿ ਉਹ ਸ਼ੰਘਰਸ਼ ਦੌਰਾਨ ਪੁਲਸ ਪ੍ਰਸ਼ਾਸਨ ਦੇ ਝੂਠੇ ਪਰਚਿਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਦਾ ਸਾਥ ਨਹੀਂ ਦੇ ਰਹੇ ਹਨ। ਇਸ ਦੇ ਨਾਲ ਹੀ ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਾਮ 'ਤੇ ਵੱਖਰੀ ਯੂਨੀਅਨ ਬਣਾਉਣਗੇ। 

ਇਹ ਵੀ ਪੜ੍ਹੋ: ਭਤੀਜੀ ਦੇ NRI ਪਤੀ ਤੋਂ ਦੁਖ਼ੀ ਚਾਚੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਫੇਸਬੁੱਕ 'ਤੇ ਲਾਈਵ ਹੋ ਕੇ ਕੀਤਾ ਵੱਡਾ ਖ਼ੁਲਾਸਾ

ਇਥੇ ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਰੋਪੜ ਅਤੇ ਬਲਾਕਾਂ ਅਤੇ ਜ਼ਿਲ੍ਹਾ ਮੋਹਾਲੀ ਦੇ ਬਲਾਕਾਂ ਦੇ ਅਹੁਦੇਦਾਰਾਂ, ਇਕਾਈ ਪ੍ਰਧਾਨਾਂ ਦੇ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕਸਬਾ ਮੀਆਂਪੁਰ ਵਿਖੇ ਇਕ  ਸਾਂਝੀ ਮੀਟਿੰਗ ਕੀਤੀ ਗਈ।  ਮੀਟਿੰਗ ਵਿਚ ਅੱਜ ਦਾ ਮੁੱਖ ਏਜੰਡਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵੱਲੋਂ ਆਪਣੇ-ਆਪਣੇ ਅਹੁਦੇ ਛੱਡਣ ਸਬੰਧੀ ਸੀ। ਅੱਜ ਦੋਵੇਂ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ ਦੇਣ ਦੇ ਕਾਰਨ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਜ਼ਿਲ੍ਹਾ ਮੋਹਾਲੀ ਅਤੇ ਜ਼ਿਲ੍ਹਾ ਰੋਪੜ ਦੇ ਅਹੁਦੇਦਾਰਾਂ ਨਾਲ ਨਾ ਖੜ੍ਹਨਾ ਦੱਸੇ ਗਏ ਹਨ। 

ਇਹ ਵੀ ਪੜ੍ਹੋ: ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਾਮ 'ਤੇ ਵੱਖਰੀ ਯੂਨੀਅਨ ਬਣਾਉਣਗੇ। ਜੇਕਰ ਪੰਜਾਬ ਦੇ ਵਿੱਚ ਇਹ ਨਵੀਂ ਕਿਸਾਨ ਯੂਨੀਅਨ ਬਣਦੀ ਹੈ ਤਾਂ ਪੰਜਾਬ ਦੇ ਵਿੱਚ ਕਿਸਾਨ ਯੂਨੀਅਨਾਂ ਦੀ ਗਿਣਤੀ 33 ਹੋ ਜਾਵੇਗੀ ਪਰ ਦੂਜੀ ਗੱਲ ਇਹ ਵੀ ਹੈ ਕਿ ਕਿਸਾਨ ਯੂਨੀਅਨਾਂ ਦੀ ਆਪਸੀ ਫੁੱਟ ਦਾ ਫਾਇਦਾ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਮਿਲ ਰਿਹਾ ਹੈ ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri