ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ, ਬੀਬੀ ਜਗੀਰ ਕੌਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

Friday, Oct 01, 2021 - 05:34 PM (IST)

ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ, ਬੀਬੀ ਜਗੀਰ ਕੌਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਰੂਪਨਗਰ (ਸੱਜਣ ਸੈਣੀ)-ਜ਼ਿਲ੍ਹਾ ਰੋਪੜ ਦੇ ਪਿੰਡ ਰੋੜਮਾਜਰਾ ਦੀ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋ ਰਹੀ ਵੀਡੀਓ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਰੂਪਨਗਰ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

PunjabKesari

ਦਰਅਸਲ, ਮਾਮਲਾ ਜ਼ਿਲ੍ਹਾ ਰੋਪੜ ਦੇ ਪਿੰਡ ਰੋੜਮਾਜਰਾ ਦਾ ਹੈ, ਜਿਥੇ 28 ਸਤੰਬਰ ਨੂੰ ਸਮਾਜਸੇਵੀ ਕਲੱਬ ਬਾਬਾ ਗਾਜ਼ੀਦਾਸ ਦੇ ਪ੍ਰਬੰਧਕਾਂ ਵੱਲੋਂ ਗੁਰੂਘਰ ’ਚ ਗ਼ਰੀਬ ਲੜਕੀਆਂ ਦੇ ਵਿਆਹ ’ਤੇ ਖੂਨਦਾਨ ਕੈਂਪ ਦਾ ਸਮਾਗਮ ਰੱਖਿਆ ਗਿਆ ਸੀ ਪਰ ਉਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ’ਚ ਵਿਆਹ ਵਿਚ ਆਏ ਬਰਾਤੀ ਅਤੇ ਸਮਾਗਮ ਦੇ ਪ੍ਰਬੰਧਕ ਨਚਾਰਾਂ ਦੇ ਨਾਲ ਨੱਚਦੇ ਦਿਖਾਈ ਦੇ ਰਹੇ ਹਨ ।

PunjabKesari

ਇਹ ਵੀ ਪੜ੍ਹੋ : ਕਪੂਰਥਲਾ ਤੋਂ 12,000 ਬੋਰੀਆਂ ਚੌਲ ਬਰਾਮਦ ਹੋਣ ’ਤੇ ਬੋਲੇ ਆਸ਼ੂ, ਕਿਹਾ-ਝੋਨੇ ਦੀ ਬੋਗਸ ਮਿਲਿੰਗ ਨਹੀਂ ਹੋਵੇਗੀ ਬਰਦਾਸ਼ਤ

ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਆਗੂਆਂ ਵੱਲੋਂ ਬਾਬਾ ਗਾਜ਼ੀਦਾਸ ਸਮਾਜਸੇਵੀ ਕਲੱਬ ਦੇ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਚਾਰ ਨਚਾ ਕੇ ਗੁਰ-ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ, ਜਿਸ ਨੂੰ ਲੈ ਕੇ ਬਕਾਇਦਾ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋਂ ਮਾਣਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਰੂਪਨਗਰ ਦੇ ਐੱਸ. ਐੱਸ. ਪੀ. ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

PunjabKesari

PunjabKesari


author

Manoj

Content Editor

Related News