ਰੂਪਨਗਰ ਵਿਖੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਸਿਹਤ ਮੁਲਾਜ਼ਮਾਂ ਵੱਲੋਂ ਤਿੱਖਾ ਵਿਰੋਧ
Friday, Dec 24, 2021 - 05:20 PM (IST)
ਰੂਪਨਗਰ (ਸੱਜਣ ਸੈਣੀ)- ਰੂਪਨਗਰ ਸਿਵਲ ਹਸਪਤਾਲ ਵਿਖੇ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਿਵਲ ਹਸਪਤਾਲ ਵਿੱਚ ਸਰਕਾਰ ਵੱਲੋਂ ਖੋਲ੍ਹੀ ਗਈ ਨਿਜੀ ਟੈਸਟ ਲੈਬ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਉੱਪ ਸਿਹਤ ਮੰਤਰੀ ਓ. ਪੀ. ਸੋਨੀ ਦਾ ਸਿਹਤ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ ਕਰਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਪੁਲਸ ਵੱਲੋਂ ਮੁਲਾਜ਼ਮਾਂ ਨੂੰ ਕਾਫ਼ੀ ਸਮਝਾਉਣ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸਿਹਤ ਮੁਲਾਜ਼ਮ ਲਗਾਤਾਰ ਸਿਹਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ।
ਦਰਅਸਲ ਪੰਜਾਬ ਸਰਕਾਰ ਵੱਲੋਂ ਹੜਤਾਲ 'ਤੇ ਬੈਠੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦਾ ਕੋਈ ਹੱਲ ਕਰਨ ਦੀ ਬਜਾਏ ਰੂਪਨਗਰ ਸਿਵਲ ਹਸਪਤਾਲ ਦੇ ਵਿਚ ਇਕ ਨਿੱਜੀ ਕੰਪਨੀ ਦੀ ਲੈਬ ਖੋਲ੍ਹ ਦਿੱਤੀ ਗਈ ਸੀ, ਜਿਸ ਦਾ ਉਦਘਾਟਨ ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੇ ਵੱਲੋਂ ਕੀਤਾ ਗਿਆ। ਇਸ ਮੌਕੇ ਸਿਹਤ ਮਹਿਕਮੇ ਦੇ ਮੁਲਾਜ਼ਮ ਜੋਕਿ ਪਹਿਲਾਂ ਹੀ ਹੜਤਾਲ 'ਤੇ ਚੱਲ ਰਹੇ ਨੇ, ਉਨ੍ਹਾਂ ਵੱਲੋਂ ਹਸਪਤਾਲ ਪਹੁੰਚਣ 'ਤੇ ਸਿਹਤ ਮੰਤਰੀ ਦਾ ਸਵਾਗਤ ਕਰਨ ਦੀ ਬਜਾਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਪੂਰਥਲਾ ਦੇ ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ
ਹਾਲਾਂਕਿ ਸਿਹਤ ਮਹਿਕਮੇ ਦੇ ਮੁਲਾਜ਼ਮ ਓ. ਪੀ. ਸੋਨੀ ਨੂੰ ਮਿਲਣਾ ਚਾਹੁੰਦੇ ਸੀ ਅਤੇ ਆਪਣੀਆਂ ਮੰਗਾਂ ਪ੍ਰਤੀ ਗੱਲਬਾਤ ਕਰਨਾ ਚਾਹੁੰਦੇ ਸੀ ਪਰ ਸਿਹਤ ਮੰਤਰੀ ਇਨ੍ਹਾਂ ਮੁਲਾਜ਼ਮਾਂ ਕੋਲ ਰੁਕੇ ਬਿਨਾਂ ਸਿੱਧੇ ਉਦਘਾਟਨ ਵਾਲੀ ਜਗ੍ਹਾ 'ਤੇ ਪਹੁੰਚ ਗਏ ਅਤੇ ਉਦਘਾਟਨ ਕਰਨ ਤੋਂ ਬਾਅਦ ਸਿੱਧੇ ਮੀਡੀਆ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਕਪੂਰਥਲਾ ਘਟਨਾ ’ਚ ਮਾਰੇ ਗਏ ਨੌਜਵਾਨ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ