ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ

04/24/2023 1:47:09 PM

ਰੂਪਨਗਰ (ਵਿਜੇ)- ਰੂਪਨਗਰ ਜ਼ਿਲ੍ਹੇ ’ਚ ਹੁਣ ਤੱਕ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਗਈ 78 ਹਜ਼ਾਰ 574 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਮੂਹ ਏਜੰਸੀਆਂ ਵੱਲੋਂ ਕੀਤੀ ਗਈ ਹੈ ਜਦਕਿ 38 ਹਜ਼ਾਰ 704 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਲਿਫਟਿੰਗ ਦੇ ਮਾਮਲੇ ’ਚ ਵੀ ਰੂਪਨਗਰ ਜ਼ਿਲ੍ਹਾ ਮੋਹਰੀ ਜ਼ਿਲ੍ਹਿਆਂ ’ਚ ਸ਼ਾਮਲ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਅਤੇ ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਹਰ ਸੁਵਿਧਾ ਮੁੱਹਈਆ ਕਰਵਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ, ਜਿਸ ਸਦਕਾ ਜ਼ਿਲ੍ਹਾ ਰੂਪਨਗਰ ਕਣਕ ਦੀ ਅਦਾਇਗੀ ਦੇ ਮਾਮਲੇ ਵਿਚ ਮੋਹਰੀ ਜ਼ਿਲ੍ਹਾ ਬਣ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਰਾਜ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਸਮੇਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਲਈ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ ਤਾਂ ਜੋ ਸੀਜ਼ਨ ਦੌਰਾਨ ਮੁਸ਼ਕਿਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਧਿਰ ਤੋਂ ਖੁੱਸਿਆ ਸਿਆਸੀ ਮੁੱਦਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 124 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 22 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ’ਚ ਪਨਗਰੇਨ ਵੱਲੋਂ 23 ਹਜ਼ਾਰ 932 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 18 ਹਜ਼ਾਰ 677 ਮੀਟ੍ਰਿਕ ਟਨ, ਪਨਸਪ ਵੱਲੋਂ 14 ਹਜ਼ਾਰ 582 ਮੀਟ੍ਰਿਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 11 ਹਜ਼ਾਰ 418 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 3 ਹਜ਼ਾਰ 257 ਮੀਟ੍ਰਿਕ ਟਨ ਅਤੇ ਵਪਾਰੀ ਵਰਗ ਵੱਲੋਂ 6 ਹਜ਼ਾਰ 708 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News