ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਦਕਾ ਰੂਹਾਨੀ ਰੰਗ 'ਚ ਰੰਗਿਆ 'ਰੂਪਨਗਰ'

Friday, Oct 18, 2019 - 11:13 AM (IST)

ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਦਕਾ ਰੂਹਾਨੀ ਰੰਗ 'ਚ ਰੰਗਿਆ 'ਰੂਪਨਗਰ'

ਰੂਪਨਗਰ (ਸੱਜਨ ਸੈਣੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸ਼ੋਅ ਦਾ ਉਦਘਾਟਨ, ਰੂਪਨਗਰ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਕੀਤਾ ਗਿਆ, ਜਿਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਉਚੇਚੇ ਤੌਰ 'ਤੇ ਮੌਜੂਦ ਸਨ। ਸ਼ੋਅ ਦੇ ਉਦਘਾਟਨ ਮਗਰੋਂ ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ੋਅ ਨੂੰ ਕਰਵਾਉਣਾ ਸੂਬਾ ਸਰਕਾਰ ਦਾ ਉਪਰਾਲਾ ਹੈ, ਜਿਸ ਦੇ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਲੋਕਾਂ ਸਾਹਮਣੇ ਇਕ ਅਨੋਖੇ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

PunjabKesari

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤਾ ਇਕਜੁੱਟਤਾ ਦਾ ਸੰਦੇਸ਼ ਹਮੇਸ਼ਾ ਮਨੁੱਖਤਾ ਲਈ ਰਾਹ ਦਸੇਰਾ ਬਣਿਆ ਹੈ। ਇਸੇ ਕਾਰਨ ਉਨ੍ਹਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨੂੰ ਮਿਲ ਕੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇ।ਦੱਸ ਦੇਈਏ ਕਿ ਇਹ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 4 ਮਹੀਨਿਆਂ ਤੱਕ ਚੱਲਣਗੇ। ਰੂਪਨਗਰ ਤੋਂ ਬਾਅਦ ਸੂਬੇ ਦੇ ਬਾਕੀ 10 ਜ਼ਿਲਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ ਅਤੇ ਫ਼ਿਰੋਜ਼ਪੁਰ ਨੇੜਿਓਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਵੀ ਕਰਵਾਏ ਜਾਣਗੇ।

PunjabKesari

PunjabKesari


author

rajwinder kaur

Content Editor

Related News