ਹੜ੍ਹਾਂ ਦੀ ਮਾਰ ਹੇਠ ਪੰਜਾਬ, ਵੀਡੀਓ 'ਚ ਦੇਖੋ ਤਬਾਹੀ ਦਾ ਮੰਜ਼ਰ

Monday, Aug 19, 2019 - 12:58 PM (IST)

ਰੂਪਨਗਰ (ਸੱਜਣ ਸੈਣੀ) : ਰੂਪਨਗਰ ਵਿਚ ਹਾਲੇ ਵੀ ਹੜ੍ਹ ਦਾ ਖ਼ਤਰਾ ਨਹੀਂ ਟਲਿਆ ਹੈ, ਕਿਉਂਕਿ ਭਾਖੜਾ ਡੈਮ 'ਚੋਂ 1 ਵਜੇ ਪਾਣੀ ਛੱਡਿਆ ਜਾਣਾ ਹੈ ਜਿਸ ਕਾਰਨ ਹਾਲਾਤ ਹੋਰ ਖਰਾਬ ਹੋ ਸਕਦੇ ਹਨ। ਹੜ੍ਹਾਂ ਨੂੰ ਦੇਖਦੇ ਹੋਏ ਜਿੱਥੇ ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਉੱਥੇ ਹੀ ਅੱਜ ਜ਼ਿਲੇ ਦੇ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਕਰ ਦਿੱਤੀ ਗਈ ਹੈ।

PunjabKesari

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਨਾਲ ਨਜਿੱਠਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸ਼ਤੀਆਂ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਸਿਰਫ 1 ਹੀ ਕਿਸ਼ਤੀ ਦਿੱਤੀ ਗਈ ਹੈ ਪਰ ਉਸ ਨੂੰ ਚਲਾਨ ਵਾਲਾ ਮਲਾਹ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਆਪਣੇ ਪੱਧਰ 'ਤੇ ਹੀ ਰਾਹਤ ਕਾਰਜ ਕਰਨੇ ਪੈ ਰਹੇ ਹਨ, ਜਦੋਂਕਿ ਵੱਡੀ ਗਿਣਤੀ ਵਿਚ ਲੋਕ ਹਾਲੇ ਵੀ ਆਪਣੇ ਘਰਾਂ ਦੀਆਂ ਛੱਤਾਂ 'ਤੇ ਫਸੇ ਹੋਏ ਹਨ। ਦੂਜੇ ਪਾਸੇ ਰੂਪਨਗਰ ਸਤਲੁਜ ਦਰਿਆ ਦੇ ਨਾਲ ਝੁੱਗੀ ਝੌਂਪੜੀ ਬਸਤੀ ਦੇ ਲੋਕਾਂ ਵੱਲੋਂ ਸੜਕ 'ਤੇ ਹੀ ਰਾਤ ਕੱਟੀ ਗਈ। ਲੋਕਾਂ ਦੇ ਖਾਣ ਪੀਣ ਲਈ ਗੁਰੂਘਰਾਂ ਵੱਲੋਂ ਵੱਡੇ ਪੱਧਰ 'ਤੇ ਲੰਗਰ ਭੇਜੇ ਜਾ ਰਹੇ ਹਨ।

PunjabKesari

ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਨਰਿੰਦਰ ਸਿੰਘ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਇਨ੍ਹਾਂ ਲੋਕਾਂ ਦੇ ਮੁੜ ਵਸੇਬੇ ਲਈ ਕੀ ਕਦਮ ਚੁੱਕੇਗੀ ਜਾਂ ਫਿਰ ਅਖਬਾਰਾਂ ਦੇ ਦਾਅਵਿਆਂ ਤੱਕ ਹੀ ਸਰਕਾਰ ਦੇ ਐਲਾਨ ਰਹਿ ਜਾਣਗੇ । ਦੱਸਿਆ ਜਾ ਰਿਹਾ ਹੈ ਕਿ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵੀ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।

PunjabKesari


author

cherry

Content Editor

Related News