ਰੂਪਨਗਰ: ਪੁਲਸ ਹਿਰਾਸਤ ''ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਥਾਣੇ ਮੂਹਰੇ ਲਾਸ਼ ਰੱਖ ਕੀਤਾ ਹੰਗਾਮਾ

Saturday, Sep 26, 2020 - 05:51 PM (IST)

ਰੂਪਨਗਰ (ਸੱਜਣ ਸੈਣੀ)— ਰੂਪਨਗਰ ਦੇ ਘਨੌਲੀ ਵਿਖੇ ਬਣਾਏ ਗਏ ਆਰਜ਼ੀ ਜੇਲ੍ਹ ਦੇ 'ਚ ਇਕ ਹਵਾਲਾਤੀ ਦੀ ਮੌਤ ਦੇ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਦਰ ਅੱਗੇ ਲਾਸ਼ ਰੱਖ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਪੁਲਸ 'ਤੇ ਦੋਸ਼ ਲਗਾਏ ਕਿ ਪੁਲਸ ਨੇ ਉਨ੍ਹਾਂ ਦੇ ਮੈਂਬਰ ਬਲਵਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਮਾਰਿਆ ਕੁੱਟਿਆ, ਜਿਸ ਦੌਰਾਨ ਉਸ ਦੀ ਮੌਤ ਹੋਈ ਹੈ ।

ਇਹ ਵੀ ਪੜ੍ਹੋ: ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਤਰੁਣ ਚੁੱਘ ਬਣੇ ਨੈਸ਼ਨਲ ਜਨਰਲ ਸੈਕਟਰੀ

PunjabKesari

ਲਾਸ਼ ਲੈ ਕੇ ਪਹੁੰਚੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਦੱਸਿਆ ਕੁਝ ਦਿਨ ਪਹਿਲਾਂ ਰੋਪੜ ਪੁਲਸ ਵੱਲੋਂ ਉਨ੍ਹਾਂ ਦੇ ਮੈਂਬਰ ਬਲਵਿੰਦਰ ਸਿੰਘ ਨੂੰ ਜ਼ੀਰਕਪੁਰ ਤੋਂ ਚੁੱਕਿਆ ਸੀ ਅਤੇ ਉਸ ਖ਼ਿਲਾਫ਼ ਭੁੱਕੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪੁਲਸ ਵੱਲੋਂ ਬਲਵਿੰਦਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ, ਜਿਸ ਦੌਰਾਨ ਪੁਲਸ ਕਸਟਡੀ 'ਚ ਉਸ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਚਾਹੀਦਾ ਹੈ, ਜਿਨ੍ਹਾਂ ਪੁਲਸ ਮੁਲਾਜ਼ਮਾਂ ਨੇ ਬਲਵਿੰਦਰ ਨੂੰ ਮਾਰਿਆ ਹੈ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ।

PunjabKesari

ਪਰਿਵਾਰਕ ਮੈਂਬਰਾਂ ਵੱਲੋਂ ਪੁਲਸ 'ਤੇ ਲਗਾਏ ਦੋਸ਼ਾਂ ਸਬੰਧੀ ਜਦੋਂ ਐੱਸ. ਪੀ. ਹੈੱਡਕੁਆਰਟਰ ਅੰਕਰ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਪੁਲਸ ਵੱਲੋਂ ਬਲਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਸੁਲਤਾਨਪੁਰ ਜ਼ਿਲ੍ਹਾ ਰੂਪਨਗਰ ਨੂੰ ਕੁਝ ਦਿਨ ਪਹਿਲਾਂ ਪੰਜ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਬਾਅਦ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਘਨੌਲੀ ਵਿਖੇ ਬਣਾਏਗੀ ਆਰਜ਼ੀ ਜੇਲ੍ਹ 'ਚ ਭੇਜਿਆ ਗਿਆ ਸੀ, ਜਿੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਗਈ ਹੈ ਬਾਕੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਅਮਲ 'ਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ: ਨਾਜਾਇਜ਼ ਸੰਬੰਧਾਂ 'ਚ ਪੁੱਤ ਬਣ ਰਿਹਾ ਸੀ ਰੋੜਾ, ਤੈਸ਼ 'ਚ ਆ ਕੇ ਕਲਯੁਗੀ ਮਾਂ ਨੇ ਦਿੱਤੀ ਖ਼ੌਫ਼ਨਾਕ ਮੌਤ

PunjabKesari

ਜ਼ਿਕਰੇਖਾਸ ਹੈ ਕਿ ਪੁਲਸ ਵੱਲੋਂ ਬਲਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਸੁਲਤਾਨਪੁਰ ਜ਼ਿਲ੍ਹਾ ਰੂਪਨਗਰ ਨੂੰ ਕੁਝ ਦਿਨ ਪਹਿਲਾਂ ਪੰਜ ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਬਾਅਦ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਘਨੌਲੀ ਵਿਖੇ ਬਣਾਏਗੀ ਆਰਜ਼ੀ ਜੇਲ੍ਹ 'ਚ ਭੇਜਿਆ ਗਿਆ ਸੀ ਜਿੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਜਿਸ ਦੇ ਬਾਅਦ ਪਰਿਵਾਰਕ ਮੈਂਬਰਾਂ ਦੀ ਮੰਗ 'ਤੇ ਮ੍ਰਿਤਕ ਬਲਵਿੰਦਰ ਸਿੰਘ ਦਾ ਪੋਸਟਮਾਰਟਮ ਚੰਡੀਗੜ੍ਹ ਦੇ 32 ਸੈਕਟਰ ਦੇ ਹਸਪਤਾਲ ਵਿਖੇ ਜੱਜ ਦੀ ਨਿਗਰਾਨੀ 'ਚ ਪੰਜ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਦੇ ਬਾਅਦ ਇਹ ਸਾਫ਼ ਹੋਵੇਗਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ ਸਹੀ ਹਨ ਜਾਂ ਪੁਲਸ ਸਹੀ ਹੈ ।

ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ


shivani attri

Content Editor

Related News