ਭਲਕੇ ਹੋਵੇਗਾ ਸ਼ਹੀਦ ਗੱਜਣ ਸਿੰਘ ਦਾ ਅੰਤਿਮ ਸੰਸਕਾਰ, ਪਰਿਵਾਰ ਅਤੇ ਪਿੰਡ ’ਚ ਮਾਹੌਲ ਗ਼ਮਗੀਨ (ਤਸਵੀਰਾਂ)

10/12/2021 6:48:16 PM

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਹੋਈ ਮੁੱਠਭੇੜ ਦੌਰਾਨ ਪੰਜ ਫੌਜੀ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚੋਂ ਇਕ ਫੌਜੀ ਵੀਰ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਪੱਚਰੰਡਾ ਦਾ ਰਹਿਣ ਵਾਲਾ ਸੀ। ਸ਼ਹੀਦ ਗੱਜਣ ਸਿੰਘ ਦੀ ਸ਼ਹਾਦਤ ਬਾਰੇ ਪਤਾ ਲੱਗਣ ’ਤੇ ਜਿੱਥੇ ਘਰ ’ਚ ਗਮਗੀਨ ਮਾਹੌਲ ਬਣਿਆ ਹੋਇਆ ਹੈ, ਉੱਥੇ ਦੂਜੇ ਪਾਸੇ ਪਰਿਵਾਰਕ ਮੈਂਬਰ ਕਹਿ ਰਹੇ ਨੇ ਕਿ ਸਾਨੂੰ ਆਪਣੇ ਹੋਣਹਾਰ ਪੁੱਤਰ ’ਤੇ ਫਖ਼ਰ ਹੈ। ਇਸ ਦੌਰਾਨ ਪਿੰਡ ਵਾਸੀਆਂ ਦੀ ਜੇਕਰ ਗੱਲ ਮੰਨੀ ਜਾਵੇ ਤਾਂ ਉਹ ਕਹਿੰਦੇ ਹਨ ਕਿ ਸਰਹੱਦਾਂ ’ਤੇ ਚੌਕਸੀ ਵਧਾਉਣੀ ਚਾਹੀਦੀ ਹੈ ਤਾਂ ਕਿ ਕਿਸੇ ਮਾਂ ਦਾ ਫ਼ੌਜੀ ਪੁੱਤ ਸ਼ਹੀਦ ਨਾ ਹੋ ਸਕੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਸ਼ਹੀਦ ਗੱਜਣ ਸਿੰਘ ਦੇ ਪਿਤਾ ਸਰਦਾਰ ਸ਼ਿੰਗਾਰਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਗੱਜਣ ਸਿੰਘ ਦਾ ਸਸਕਾਰ ਭਲਕੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ’ਚ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਫੌਜੀ ਵੀਰਾਂ ਵੱਲੋਂ ਸਤਿਕਾਰ ਨਾਲ ਪਿੰਡ ਪੱਚਰੰਡਾ ਵਿਖੇ ਲਿਆਂਦੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ। ਦੱਸ ਦੇਈਏ ਕਿ ਜਿੱਥੇ ਇਲਾਕੇ ਵਿਚ ਗ਼ਮਗੀਨ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਹੀ ਸ਼ਹੀਦੀ ਪ੍ਰਾਪਤ ਕਰ ਚੁੱਕੇ ਗੱਜਣ ਸਿੰਘ ’ਤੇ ਅਤੇ ਉਸ ਦੇ ਪਰਿਵਾਰ ਲਈ ਮਾਣ ਵਾਲੀ ਗੱਲ ਇਹ ਹੈ ਕਿ ਉਸ ਨੇ ਆਪਣਾ ਬਲੀਦਾਨ ਦੇਸ਼ ਖਾਤਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਇੱਥੇ ਇਹ ਵੀ ਦੱਸਣਾ ਜ਼ਰੂਰੀ ਬਣਦਾ ਹੈ ਕਿ ਸ਼ਹੀਦ ਗੱਜਣ ਸਿੰਘ ਦਾ ਵਿਆਹ ਇਸੇ ਸਾਲ ਫਰਵਰੀ, 2021 ਨੂੰ ਹੋਇਆ ਸੀ। ਸ਼ਹੀਦ ਗੱਜਣ ਸਿੰਘ ਜਦੋਂ ਆਪਣੀ ਬਰਾਤ ਲੈ ਕੇ ਗਏ ਸਨ ਤਾਂ ਉਹ ਆਪਣੇ ਨਾਲ ਕਿਸਾਨੀ ਝੰਡਾ ਨਾ ਲੈ ਕੇ ਗਏ ਸਨ। ਉਹ ਆਪਣੀ ਬਾਰਾਤ ਟਰੈਕਟਰ ’ਤੇ ਲੈ ਕੇ ਗਏ ਸਨ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਇਕ ਹਫ਼ਤੇ ਬਾਅਦ ਹੀ ਉਸ ਨੇ ਆਪਣੇ ਪਿੰਡ ਛੁੱਟੀ ਕੱਟਣ ਆਉਣਾ ਸੀ। ਸਾਨੂੰ ਇਹ ਨਹੀਂ ਸੀ ਪਤਾ ਕਿ ਛੁੱਟੀ ਤੋਂ ਪਹਿਲਾਂ ਉਸ ਦੀ ਮ੍ਰਿਤਕ ਦੇਹ ਸਾਡੇ ਘਰ ਵਿੱਚ ਆ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’


 

rajwinder kaur

This news is Content Editor rajwinder kaur