ਜ਼ਿਲ੍ਹਾ ਰੂਪਨਗਰ ਦੀ ਮਹਿਲਾ ਸਰਪੰਚ ਹੋਰਾਂ ਲਈ ਬਣੀ ਮਿਸਾਲ, ਪਿੰਡ ਨੂੰ ਇੰਝ ਕਰ ਰਹੀ ਹੈ 'ਕੋਰੋਨਾ ਮੁਕਤ'
Tuesday, May 18, 2021 - 02:03 PM (IST)
ਰੂਪਨਗਰ (ਵਰੂਨ) - ਜ਼ਿਲ੍ਹਾ ਰੂਪਨਗਰ ’ਚ ਮਲਕਪੁਰ ਪਿੰਡ ਦੀ ਪੰਚਾਇਤ ਨੇ ਅਜਿਹਾ ਉਪਰਾਲਾ ਕੀਤਾ, ਜੋ ਆਉਣ ਵਾਲੇ ਦਿਨਾਂ ਵਿੱਚ ਬਾਕੀ ਪਿੰਡਾਂ ਲਈ ਸੇਧ ਬਣ ਸਕਦਾ ਹੈ। ਮਲਕਪੁਰ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ, ਉਨ੍ਹਾਂ ਦੇ ਪਤੀ ਪਰਮਜੀਤ ਤੇ ਸਮੂਹ ਪਿੰਡ ਦੀ ਪੰਚਾਇਤ ਨੇ ਕੋਰੋਨਾ ਲਾਗ ਦੀ ਬੀਮਾਰੀ ਤੋਂ ਪਿੰਡ ਵਾਸੀਆਂ ਨੂੰ ਬਚਾਉਣ ਲਈ ਪਿੰਡ ਦੇ 5 ਐਂਟਰੀ ਗੇਟਾਂ ਵਿੱਚੋਂ 4 ਨੂੰ ਬੰਦ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਆਉਣ ਅਤੇ ਜਾਣ ਲਈ ਇਕ ਗੇਟ ਖੋਲ ਦਿੱਤਾ ਹੈ, ਜਿਥੋਂ ਦੀ ਆਉਣ-ਜਾਣ ਵਾਲੇ ਹਰੇਕ ਵਿਅਕਤੀ ਦਾ ਨਾਮ ਨੋਟ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ।
ਸ਼ਰਾਬ ਪੀਣ ਤੋਂ ਰੋਕਣਾ ਪਿਆ ਮਹਿੰਗਾ, 70 ਸਾਲਾ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਇਸ ਦੇ ਨਾਲ ਹੀ ਪਿੰਡ ਦੇ ਅੰਦਰ ਜਾਂ ਬਾਹਰੋਂ ਆਉਣ ਵਾਲੇ ਵਿਅਕਤੀ ਵਿੱਚ ਜੇਕਰ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਪਿੰਡ ਦੀ ਧਰਮਸ਼ਾਲਾ ਵਿੱਚ 20 ਬੈੱਡ ਲਗਾ ਕੇ ਉਨ੍ਹਾਂ ਨੂੰ ਕੁਆਰੈਨਟਾਈਨ ਰੱਖਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਕਤ ਸਥਾਨ ’ਤੇ ਉਨ੍ਹਾਂ ਨੂੰ ਦਿਨ ਸਮੇਂ ਦਾ ਭੋਜਨ, ਦਵਾਈ ਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪ੍ਰਬੰਧ ਪੰਚਾਇਤ ਦੇ ਮੈਂਬਰ ਆਪਣੇ ਨਿੱਜੀ ਖ਼ਰਚ ’ਤੇ ਕਰਨਗੇ।
ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
ਇਸ ਸਾਰੇ ਉਪਰਾਲੇ ਤੋਂ ਪ੍ਰਭਾਵਿਤ ਹੋ ਕੇ ਐੱਸ.ਐੱਸ.ਪੀ. ਰੂਪਨਗਰ ਡਾ.ਅਖਿਲ ਚੌਧਰੀ ਨੇ ਵੀ ਇਸ ਮੌਕੇ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਤੇ ਸਾਰੀ ਸਥਿਤੀ ਦਾ ਜ਼ਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਮਲਕਪੁਰ ਪਿੰਡ ਦੀ ਪੰਚਾਇਤ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਅਜਿਹੇ ਉਪਰਾਲੇ ਬਾਕੀ ਲੋਕਾਂ ਨੂੰ ਵੀ ਕਰਨੇ ਚਾਹੀਦੇ ਹਨ ਤਾਂ ਕਿ ਕੋਰੋਨਾ ਨੂੰ ਪਹਿਲੀ ਸਟੇਜ ’ਤੇ ਹੀ ਰੋਕ ਕੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)