ਪੰਜਾਬ ਦੇ GST ਬਕਾਏ ਮਗਰੋਂ ਹੁਣ ਕੇਂਦਰ ਨੇ ਰੋਕਿਆ ਇਹ ਫੰਡ, ਨਹੀਂ ਦੱਸਿਆ ਕਾਰਨ

02/06/2021 1:53:01 PM

ਚੰਡੀਗੜ੍ਹ : ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦੁਬਾਰਾ ਝਟਕਾ ਦਿੰਦਿਆਂ ਹੁਣ ਪੇਂਡੂ ਵਿਕਾਸ ਫੰਡ ਵੀ ਰੋਕ ਲਿਆ ਗਿਆ ਹੈ, ਜਿਸ ਕਾਰਨ ਸਰਕਾਰ ਨੂੰ ਵਿਆਜ਼ 'ਤੇ ਪੈਸਾ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਇਸ ਨਾਲ ਸਰਕਾਰ 'ਤੇ ਲਗਾਤਾਰ ਆਰਥਿਕ ਬੋਝ ਵੱਧਦਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਫੰਡ ਰੋਕੇ ਜਾਣ ਦਾ ਕਾਰਨ ਵੀ ਸਪੱਸ਼ਟ ਤੌਰ 'ਤੇ ਨਹੀਂ ਦੱਸਿਆ ਜਾ ਰਿਹਾ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਪੈਸੇ ਨੂੰ ਜਾਰੀ ਕਰਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਵਿਅਕਤੀ ਨੇ ਪਤਨੀ ਤੇ ਬੱਚਿਆਂ ਸਮੇਤ ਖ਼ੁਦ ਨੂੰ ਮਾਰੀ ਗੋਲੀ

ਸੂਬੇ ਨੂੰ ਕੇਂਦਰ ਨੇ ਪੇਂਡੂ ਵਿਕਾਸ ਫੰਡ ਦਾ ਸਿਰਫ 400 ਕਰੋੜ ਰੁਪਏ ਹੀ ਜਾਰੀ ਕੀਤਾ ਹੈ, ਜਦੋਂ ਕਿ 800 ਕਰੋੜ ਰੁਪਏ ਅਜੇ ਵੀ ਕੇਂਦਰ ਵੱਲ ਖੜ੍ਹਾ ਹੈ। ਫੰਡ ਰੁਕਣ ਨਾਲ ਪੇਂਡੂ ਇਲਾਕਿਆਂ 'ਚ ਵਿਕਾਸ ਸਬੰਧੀ ਕਾਰਜ ਵੀ ਰੁਕੇ ਹੋਏ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦਾ ਜੀ. ਐਸ. ਟੀ. ਦਾ ਪੈਸਾ ਵੀ ਰੁਕਿਆ ਹੋਇਆ ਹੈ।

ਇਹ ਵੀ ਪੜ੍ਹੋ : ਬਟਾਲਾ 'ਚ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਕਾਂਗਰਸੀ ਉਮੀਦਵਾਰ 'ਤੇ ਮਾਮਲਾ ਦਰਜ

ਦੱਸਣਯੋਗ ਹੈ ਕਿ ਪੰਜਾਬ ਦੇ ਹਿੱਸੇ ਦਾ ਜੀ. ਐਸ. ਟੀ. ਦਾ ਕਰੋੜਾਂ ਰੁਪਏ ਕੇਂਦਰ ਵੱਲ ਰੁਕਿਆ ਪਿਆ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਈ ਵਾਰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਪਰ ਪੰਜਾਬ ਨੂੰ ਉਸ ਦੇ ਹਿੱਸੇ ਦਾ ਬਕਾਇਆ ਪੈਸਾ ਨਹੀਂ ਮਿਲ ਰਿਹਾ, ਜਿਸ ਕਾਰਨ ਸਰਕਾਰ ਨੂੰ ਮਜਬੂਰੀ 'ਚ ਵਿਆਜ 'ਤੇ ਪੈਸਾ ਚੁੱਕਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਹਾਕੀ ਦੀ ਨੈਸ਼ਨਲ ਖਿਡਾਰਣ 'ਤੇ ਨੌਜਵਾਨ ਦੇ ਕਤਲ ਦਾ ਦੋਸ਼, ਰੋਂਦੇ ਪਰਿਵਾਰ ਨੇ ਸੁਣਾਈ ਦਰਦ ਭਰੀ ਦਾਸਤਾਨ
ਇਨ੍ਹਾਂ ਕੰਮਾਂ ਲਈ ਵਰਤਿਆ ਜਾਂਦਾ ਹੈ 'ਪੇਂਡੂ ਵਿਕਾਸ ਫੰਡ'
ਕੇਂਦਰ ਸਰਕਾਰ ਵੱਲੋਂ ਮਿਲਣ ਵਾਲੇ ਪੇਂਡੂ ਵਿਕਾਸ ਫੰਡ ਨਾਲ ਮੰਡੀਆਂ 'ਚ ਸ਼ੈੱਡ ਬਣਵਾਏ ਜਾਂਦੇ ਹਨ।
ਮੰਡੀਆਂ 'ਚ ਕਿਸਾਨਾਂ ਨਾਲ ਸਬੰਧਿਤ ਸਹੂਲਤਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ-ਮਾਰਗਾਂ ਦਾ ਨਿਰਮਾਣ ਕਰਾਇਆ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਜਾਣ 'ਚ ਕੋਈ ਮੁਸ਼ਕਲ ਨਾ ਆਵੇ।
ਸੂਬਾ ਸਰਕਾਰ ਸੂਬਿਆਂ ਦੀਆਂ ਮੰਡੀਆਂ ਤੋਂ ਇਲਾਵਾ ਕਈ ਹੋਰ ਵਿਕਾਸ ਕੰਮ ਕਰਵਾਉਂਦੀ ਹੈ।
ਇਹ ਪੈਸਾ ਮੰਡੀ ਬੋਰਡ ਵੱਲੋਂ ਖਰਚ ਕੀਤਾ ਜਾਂਦਾ ਹੈ ਅਤੇ ਇਹ ਪੈਸਾ ਕੇਂਦਰ ਸਰਕਾਰ ਵੱਲੋਂ ਹੀ ਦਿੱਤਾ ਜਾਂਦਾ ਹੈ।

ਨੋਟ : ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦਾ ਪੈਸਾ ਰੋਕੇ ਜਾਣ ਸਬੰਧੀ ਦਿਓ ਆਪਣੀ ਰਾਏ
 


Babita

Content Editor

Related News