ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੋਮਵਾਰ ਨੂੰ ਕਰਨਗੇ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Saturday, May 20, 2023 - 10:08 PM (IST)

ਜਲੰਧਰ (ਬਿਊਰੋ) : ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ 22 ਮਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਆਮਦਪੁਰ-ਹੁਸ਼ਿਆਰਪੁਰ ਰੋਡ ਸਥਿਤ ਕਰਵਲ ਰਿਜ਼ੋਰਟ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਦੀਆਂ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਅਧਿਕਾਰੀ ਆਪਣੇ ਸਟਾਫ਼ ਸਮੇਤ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : 90 ਫੀਸਦੀ ਲੋਕ ਨਹੀਂ ਜਾਣਦੇ ਕਿ ਖਾਣਾ ਸਹੀ ਢੰਗ ਨਾਲ ਕਿਵੇਂ ਖਾਣਾ ਹੈ, PGI ’ਚ ਹੋਇਆ ਅਧਿਐਨ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ ਦੇ ਮਕਸਦ ਨਾਲ ਸਮਾਗਮ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹਲਕੇ ਦੇ ਪੰਚਾਂ/ਸਰਪੰਚਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਆਵਾਜ਼ ਦਾ ਸੈਂਪਲ ਮੈਚ, ਫੋਰੈਂਸਿਕ ਲੈਬ ਨੇ ਵਿਜੀਲੈਂਸ ਰੇਂਜ ਨੂੰ ਦਿੱਤੀ ਰਿਪੋਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News