ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੁਲਸ ਖਿਲਾਫ਼ ਰੋਸ ਪ੍ਰਦਰਸ਼ਨ

02/28/2018 6:45:32 AM

ਸੁਲਤਾਨਪੁਰ ਲੋਧੀ, (ਸੋਢੀ)- ਪੇਂਡੂ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਵੱਲੋਂ ਸੂਬਾ ਜਨਰਲ ਸਕੱਤਰ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲਾ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਅਗਵਾਈ ਹੇਠ ਅੱਜ ਸੁਲਤਾਨਪੁਰ ਲੋਧੀ ਵਿਖੇ ਪੁਲਸ ਤੇ ਸਿਵਲ ਪ੍ਰਸ਼ਾਸਨ ਖਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ । ਇਸ ਸਮੇਂ ਯੂਨੀਅਨ ਆਗੂਆਂ ਵੱਲੋਂ ਮਜ਼ਦੂਰਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਮਾਮਲਾ ਉਠਾਇਆ ਗਿਆ । ਉਨ੍ਹਾਂ ਨਕੋਦਰ ਵਿਖੇ ਮਜ਼ਦੂਰ ਆਗੂਆਂ ਖਿਲਾਫ਼ ਦਰਜ ਕੀਤੇ ਕੇਸ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ । 
ਸੰਬੋਧਨ ਕਰਦਿਆਂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਦੱਸਿਆ ਕਿ ਸਿਵਲ ਤੇ ਪੁਲਸ ਪ੍ਰਸ਼ਾਸਨ ਵੱਲੋਂ ਸੰਘਾ ਫਾਰਮ ਤੋਂ ਬੰਧੂਆ ਮਜ਼ਦੂਰ ਰਿਹਾਅ ਕਰਵਾਏ ਗਏ ਪਰ ਦੋਸ਼ੀਆਂ ਖਿਲਾਫ ਬਣਦਾ ਕੇਸ ਦਰਜ ਨਹੀਂ ਕੀਤਾ ਗਿਆ । ਉਨ੍ਹਾਂ ਦੋਸ਼ ਲਾਇਆ ਕਿ ਮਜ਼ਦੂਰਾਂ ਦਾ ਘਰੇਲੂ ਸਾਮਾਨ ਵੀ ਨਹੀਂ ਦਿੱਤਾ ਜਾ ਰਿਹਾ। ਮਜ਼ਦੂਰਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ । 
ਇਸ ਮੌਕੇ ਮਜ਼ਦੂਰ ਆਗੂ ਕੁਲਵਿੰਦਰ ਸਿੰਘ ਨਸੀਰੇਵਾਲ, ਮੰਗਾ ਗਿੱਲ, ਡਾ. ਰਾਜ ਕੁਮਾਰ, ਪਾਲਾ ਸਿੰਘ, ਗੁਰਮੇਜ ਸਿੰਘ ਜੱਬੋਵਾਲ, ਅਜੀਤ ਸਿੰਘ ਰਾਮਪੁਰ ਜਗੀਰ, ਮਲਕੀਤ ਸਿੰਘ ਤਲਵੰਡੀ ਚੌਧਰੀਆਂ ਆਦਿ ਨੇ ਵੀ ਸ਼ਿਰਕਤ ਕੀਤੀ ।        


Related News