ਐੱਸ. ਡੀ. ਐੱਮ. ਦੀਨਾਨਗਰ ਨੇ ਰਾਵੀ ਦਰਿਆ ਦਾ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
Sunday, Aug 03, 2025 - 09:43 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਪਹਾੜਾਂ 'ਤੇ ਹੋ ਰਹੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਜਸਪਿੰਦਰ ਸਿੰਘ, ਭੁੱਲਰ (ਆਈ. ਏ. ਐੱਸ), ਉਪ ਮੰਡਲ ਮੈਜਿਸਟਰੇਟ ਦੀਨਾਨਗਰ ਵਲੋਂ ਸਬ ਡਵੀਜ਼ਨ ਦੀਨਾਨਗਰ ਦੇ ਦਰਿਆ ਪਾਰ ਵਾਲੇ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਅਤੇ ਇੱਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਜਾਣਕਾਰੀ ਮੁਤਾਬਕ, ਲਗਾਤਾਰ ਬਾਰਿਸ਼ ਕਾਰਨ ਪਾਣੀ ਦੇ ਪੱਧਰ ਵਿਚ ਹੋਏ ਵਾਧੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਅਤੇ ਫਲੱਡ ਸਥਿਤੀ ਨੂੰ ਕੰਟਰੋਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ।
ਇਹ ਵੀ ਪੜ੍ਹੋ : ਪਿੰਡ ਹੇਰਾਂ ਦੇ ਫੌਜੀ ਨਾਇਕ ਦੀ ਡਿਊਟੀ ਦੌਰਾਨ ਮੌਤ, ਇਲਾਕੇ ’ਚ ਸੋਗ ਦੀ ਲਹਿਰ
ਇਸ ਮੌਕੇ ਗੱਲਬਾਤ ਕਰਦੇ ਕਰਦਿਆਂ ਐੱਸ. ਡੀ. ਐੱਮ. ਦੀਨਾਨਗਰ ਨੇ ਦੱਸਿਆ ਕਿ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਲਰਟ ਰਹਿਣ ਅਤੇ ਦਰਿਆ ਦੇ ਨੇੜਲੇ ਇਲਾਕੇ ਵਿੱਚ ਬਿਨਾਂ ਕੰਮਕਾਰ ਦੇ ਨਾ ਜਾਣ ਅਤੇ ਜੋ ਦਰਿਆ ਦੇ ਨੇੜਲੇ ਇਲਾਕੇ ਵਿੱਚ ਗੁੱਜਰਾਂ ਦੇ ਡੇਰੇ ਹਨ, ਉਹਨਾਂ ਨੂੰ ਵੀ ਪਿੱਛੇ ਕਰਨ ਦੇ ਅਧਿਕਾਰੀਆਂ ਨੂੰ ਹੁਕਮ ਕੀਤੇ ਹਨ ਤਾਂ ਕਿ ਉਹ ਸੁਰੱਖਿਅਤ ਥਾਵਾਂ 'ਤੇ ਪਹੁੰਚ ਜਾਣ, ਕਿਉਂਕਿ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਕਾਰਨ ਪਾਣੀ ਦਾ ਪੱਧਰ ਕਿਸੇ ਵੇਲੇ ਵੀ ਵੱਧ ਸਕਦਾ ਹੈ। ਇਸ ਲਈ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕ ਅਲਰਟ ਰਹਿਣ, ਬਾਕੀ ਪ੍ਰਸ਼ਾਸਨ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਇਸ ਮੌਕੇ ਦਿਲਪ੍ਰੀਤ ਸਿੰਘ (ਕਾਰਜਕਾਰੀ ਇੰਜੀਨੀਅਰ, ਇਰੀਗੇਸ਼ਨ ਅਤੇ ਮਾਈਨਿੰਗ ਵਿਭਾਗ ਗੁਰਦਾਸਪੁਰ) ਵੀ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8