ਐੱਸ. ਡੀ. ਐੱਮ. ਨੇ ਸਰਕਾਰੀ ਹਾਈ ਸਕੂਲ ਦੀ ਕੀਤੀ ਅਚਨਚੇਤ ਚੈਕਿੰਗ

11/02/2017 5:33:29 AM

ਕਪੂਰਥਲਾ, (ਗੁਰਵਿੰਦਰ ਕੌਰ, ਮਲਹੋਤਰਾ)- ਐੱਸ. ਡੀ. ਐੱਮ. ਕਪੂਰਥਲਾ ਡਾ. ਨਯਨ ਭੁੱਲਰ ਨੇ ਅੱਜ ਸਰਕਾਰੀ ਹਾਈ ਸਕੂਲ ਹਮੀਰਾ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਤੇ ਸਕੂਲ 'ਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। 
ਇਸ ਮੌਕੇ ਉਨ੍ਹਾਂ ਸਕੂਲ ਦੇ ਵੱਖ-ਵੱਖ ਕਲਾਸ ਰੂਮਾਂ, ਰਸੋਈ, ਵਾਸ਼ਰੂਮਾਂ ਦੀ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਰੁ-ਬਰੂ ਹੁੰਦਿਆਂ ਉਨ੍ਹਾਂ ਨੂੰ ਆਮ ਜਾਣਕਾਰੀ, ਅੰਗਰੇਜ਼ੀ ਅਤੇ ਪੰਜਾਬੀ ਬਾਰੇ ਸਵਾਲ ਪੁੱਛੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਜੀਵਨ ਦਾ ਨਿਸ਼ਾਨਾ ਮਿੱਥ ਕੇ ਖੂਬ ਦਿਲ ਲਾ ਕੇ ਪੜ੍ਹਾਈ ਕਰਨ। ਸਕੂਲ ਦੇ ਹੈੱਡਮਾਸਟਰ  ਪਰਮਜੀਤ ਸਿੰਘ ਨੇ ਇਸ ਮੌਕੇ ਉਨ੍ਹਾਂ ਨੂੰ ਦੱਸਿਆ ਕਿ ਇਸ ਵੇਲੇ ਸਕੂਲ 'ਚ 6ਵੀਂ ਤੋਂ 10ਵੀਂ ਜਮਾਤ ਤੱਕ ਦੇ 341 ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਸਕੂਲ ਵਿਚ ਅਧਿਆਪਕਾਂ ਦੀਆਂ 20 ਪੋਸਟਾਂ ਹਨ, ਜਿਨ੍ਹਾਂ 'ਚੋਂ 4 ਖਾਲੀ ਹਨ। ਵਿਦਿਆਰਥੀਆਂ ਦੀ ਸਮੇਂ-ਸਮੇਂ 'ਤੇ ਡਾਕਟਰੀ ਜਾਂਚ ਵੀ ਕਰਵਾਈ ਜਾਂਦੀ ਹੈ।