ਐੱਸ. ਟੀ. ਐੱਫ. ਟੀਮ ਨੇ ਫੜੇ 3 ਡਰੱਗ ਸਮੱਗਲਰ

Monday, Dec 04, 2017 - 06:19 AM (IST)

ਐੱਸ. ਟੀ. ਐੱਫ. ਟੀਮ ਨੇ ਫੜੇ 3 ਡਰੱਗ ਸਮੱਗਲਰ

ਕਪੂਰਥਲਾ, (ਭੂਸ਼ਣ)- ਐੱਸ. ਟੀ. ਐੱਫ. ਕਪੂਰਥਲਾ ਦੀ ਟੀਮ ਵਲੋਂ ਚਲਾਈ ਡਰੱਗ ਵਿਰੋਧੀ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਦੌਰਾਨ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਤਿੰਨਾਂ ਮੁਲਜ਼ਮਾਂ ਖਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਕਪੂਰਥਲਾ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਲਖਬੀਰ ਸਿੰਘ ਉਰਫ ਲੱਖਾ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਲੱਖਣ ਖੋਲਾ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਨਾਲ ਘੁੰਮ ਰਿਹਾ ਹੈ ਅਤੇ ਗਾਹਕ ਦੀ ਤਲਾਸ਼ 'ਚ ਹੈ। ਜਿਸ 'ਤੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਨਾਕਾਬੰਦੀ ਕਰਕੇ ਲਖਬੀਰ ਸਿੰਘ ਉਰਫ ਲੱਖਾ ਨੂੰ 50 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਲਿਆ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮਂੇ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੀਲਾ ਪਦਾਰਥ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ, ਉਥੇ ਹੀ ਐੱਸ. ਟੀ. ਐੱਫ. ਟੀਮ ਨੇ ਫਗਵਾੜਾ ਖੇਤਰ 'ਚ ਛਾਪਾਮਾਰੀ ਕਰਕੇ ਕੁਲਦੀਪ ਸਿੰਘ ਉਰਫ ਡਿੰਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਖਲਵਾੜਾ ਗੇਟ ਨੂੰ ਕਾਬੂ ਕਰਕੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਹੈਰੋਇਨ ਮੁਲਜ਼ਮ ਕਿਸ ਨੂੰ ਦੇਣ ਜਾ ਰਿਹਾ ਸੀ, ਇਸ ਸੰਬੰਧੀ ਪੁੱਛਗਿੱਛ ਦਾ ਦੌਰ ਜਾਰੀ ਹੈ। ਉਥੇ ਹੀ ਐੱਸ. ਟੀ. ਐੱਫ. ਟੀਮ ਨੇ ਸੁਲਤਾਨਪੁਰ ਲੋਧੀ ਥਾਣੇ ਦੇ ਅਧੀਨ ਪੈਂਦੇ ਪਿੰਡ ਤੋਤੀ 'ਚ ਨਾਕਾਬੰਦੀ ਦੌਰਾਨ ਰਣਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਤੋਤੀ ਨੂੰ 110 ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰ ਲਿਆ ਹੈ। ਪੁੱਛਗਿਛ ਦੌਰਾਨ ਮੁਲਜ਼ਮ ਨੇ ਲੰਬੇ ਸਮੇਂ ਤੋਂ ਨਸ਼ੀਲਾ ਪਦਾਰਥ ਵੇਚਣ ਦਾ ਖੁਲਾਸਾ ਕੀਤਾ ਹੈ। ਤਿੰਨਾਂ ਮੁਲਜ਼ਮਾਂ ਖਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕਰ ਲਏ ਗਏ ਹਨ। 


Related News