ਜਾਣੋ ''ਕੁੰਵਰ'' ਦੀ ਬਦਲੀ ''ਤੇ ਕੀ ਬੋਲੇ ਪੰਜਾਬ ਦੇ ਚੋਣ ਕਮਿਸ਼ਨਰ
Tuesday, Apr 09, 2019 - 04:29 PM (IST)

ਚੰਡੀਗੜ੍ਹ (ਮਨਮੋਹਨ) : ਚੋਣ ਕਮਿਸ਼ਨ ਵਲੋਂ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ 'ਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਇਹ ਭਾਰਤੀ ਚੋਣ ਕਮਿਸ਼ਨ ਦਾ ਮੁੱਦਾ ਹੈ ਅਤੇ ਇਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਹ ਮੁੱਦਾ ਸੂਬਾ ਸਰਕਾਰ ਤੇ ਭਾਰਤੀ ਚੋਣ ਕਮਿਸ਼ਨ ਦੇ ਵਿਚਕਾਰ ਦਾ ਹੈ।
ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਡਰੱਗ ਇੰਸਪੈਕਟਰ ਕਤਲ ਕੇਸ 'ਚ ਜਾਂਚ ਰਿਪੋਰਟ ਮੰਗੀ ਸੀ, ਜਿਸ 'ਚ ਸਾਹਮਣੇ ਆਇਆ ਹੈ ਕਿ 10 ਮਾਰਚ ਤੋਂ ਬਾਅਦ 2 ਥਾਵਾਂ 'ਤੇ ਅਸਲਾ ਇਸਤੇਮਾਲ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਤੇ ਕਾਰਵਾਈ ਕੀਤੀ ਜਾਵੇਗੀ।