ਗੁਰਦਾਸਪੁਰ ਦੇ SSP ਦੀ ਅਗਵਾਈ ’ਚ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਸਰਚ ਮੁਹਿੰਮ, ਵੰਦੇ ਭਾਰਤ ਟ੍ਰੇਨ ’ਚ ਵੀ ਜਾਂਚ
Saturday, Aug 08, 2026 - 06:08 AM (IST)
ਗੁਰਦਾਸਪੁਰ (ਵਿਨੋਦ, ਹਰਮਨ) : ਗੁਰਦਾਸਪੁਰ ਦੀ ਜ਼ਿਲ੍ਹਾ ਪੁਲਸ ਨੇ ਅੱਜ 15 ਅਗਸਤ ਨਾਲ ਸਬੰਧਤ ਅਤੇ ਆਪ੍ਰੇਸ਼ਨ ਪ੍ਰਹਾਰ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਖੁਦ ਇਸ ਵਿਸ਼ੇਸ਼ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਦੇ ਨਾਲ ਐੱਸ. ਪੀ ਹੈੱਡਕੁਆਰਟਰ ਯੁਗਰਾਜ ਸਿੰਘ, ਐੱਸ.ਪੀ ਡਿਟੈਕਟਿਵ ਡੀ.ਕੇ. ਚੌਧਰੀ, ਸਾਰੇ ਡੀ.ਐੱਸ.ਪੀ ਅਤੇ ਐੱਸ. ਐੱਚ. ਓ. ਸਨ। ਪੁਲਸ ਨੇ ਵੰਦੇ ਭਾਰਤ ਰੇਲਗੱਡੀ ਦੇ ਆਉਣ ਤੋਂ ਪਹਿਲਾਂ ਸਟੇਸ਼ਨ ’ਤੇ ਪਹੁੰਚਣ ਵਾਲੇ ਯਾਤਰੀਆਂ ਦੇ ਸਾਮਾਨ ਸਮੇਤ ਸਾਰੇ ਸਟੇਸ਼ਨ ਦਫਤਰਾਂ ਦੀ ਤਲਾਸ਼ੀ ਲਈ। ਜਿਵੇਂ ਹੀ ਵੰਦੇ ਭਾਰਤ ਟ੍ਰੇਨ ਰੇਲਵੇ ਸਟੇਸ਼ਨ ’ਤੇ ਪਹੁੰਚੀ, ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡੌਗ ਸਕੁਐਡ ਦੇ ਨਾਲ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ।

ਟ੍ਰੇਨ ਦੇ ਸਟੇਸ਼ਨ ਤੋਂ ਰਵਾਨਾ ਹੋਣ ਤੋਂ ਬਾਅਦ ਵੀ ਤਲਾਸ਼ੀ ਮੁਹਿੰਮ ਰਹੀ ਜਾਰੀ
ਇਸ ਮੌਕੇ ’ਤੇ ਐੱਸ. ਐੱਸ. ਪੀ ਆਦਿੱਤਿਆ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਅਜਿਹੀਆਂ ਅਚਾਨਕ ਤਲਾਸ਼ੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ, ਜਨਤਕ ਥਾਵਾਂ, ਵਿੱਦਿਅਕ ਸੰਸਥਾਵਾਂ, ਬਾਜ਼ਾਰਾਂ ਆਦਿ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ, ਸਗੋਂ ਚੌਕਸ ਰਹਿਣ ਦੀ ਲੋੜ ਹੈ। ਪੁਲਸ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਨਾਕਾਬੰਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
