ਐੱਸ. ਟੀ. ਐੱਫ. ਨੂੰ ਮਿਲੀ ਵੱਡੀ ਸਫ਼ਲਤਾ, ਅੱਧਾ ਕਿਲੋ ਹੈਰੋਇਨ ਸਣੇ ਤਿੰਨ ਕਾਬੂ

Thursday, Aug 24, 2023 - 11:36 PM (IST)

ਐੱਸ. ਟੀ. ਐੱਫ. ਨੂੰ ਮਿਲੀ ਵੱਡੀ ਸਫ਼ਲਤਾ, ਅੱਧਾ ਕਿਲੋ ਹੈਰੋਇਨ ਸਣੇ ਤਿੰਨ ਕਾਬੂ

ਰਾਜਾਸਾਂਸੀ (ਰਾਜਵਿੰਦਰ) : ਐੱਸ. ਟੀ. ਐੱਫ. ਜਲੰਧਰ ਰੇਜ ਦੀ ਟੀਮ ਵੱਲੋਂ ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ ਨਜ਼ਦੀਕ ਏਅਰਪੋਰਟ ਰਾਜਾਸਾਂਸੀ ਤੋਂ ਤਿੰਨ ਵਿਅਕਤੀਆਂ ਨੂੰ ਤਕਰੀਬਨ ਅੱਧਾ ਕਿਲੋ ਹੈਰੋਇਨ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਨਾਨੇ ਨੇ ਮਾਸੂਮ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਟੀਮ ਐੱਸ. ਟੀ. ਐੱਫ. ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਵੱਲੋਂ ਇਤਲਾਹ ਮਿਲੀ ਸੀ ਕਿ ਤਿੰਨ ਨੌਜਵਾਨ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਸਬਾ ਰਾਜਾਸਾਂਸੀ ਨਜ਼ਦੀਕ ਮੇਨ ਰੋਡ ’ਤੇ ਨਸ਼ਾ ਸਪਲਾਈ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ ਅਤੇ ਜਦ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਅਗਵਾਈ ’ਚ ਏ. ਐੱਸ. ਆਈ. ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਏ.ਐੱਸ. ਆਈ. ਕੁਲਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਮੌਕੇ ਵਾਲੀ ਜਗ੍ਹਾ ’ਤੇ ਪੁੱਜ ਕੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ

ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ, ਜੋ ਇਹ ਆਸ-ਪਾਸ ਦੇ ਪਿੰਡਾਂ ’ਚ ਸਪਲਾਈ ਕਰਨ ਜਾ ਰਹੇ ਸਨ। ਦੋਸ਼ੀਆਂ ਦੀ ਪਛਾਣ ਜੁਗਰਾਜ ਸਿੰਘ ਵਾਸੀ ਸਰਾਂ ਅਜਨਾਲਾ, ਸੇਵਕ ਸਿੰਘ ਵਾਸੀ ਸਰਾਂ ਅਜਨਾਲਾ ਅਤੇ ਜਸਬੀਰ ਸਿੰਘ ਵਾਸੀ ਮਾਨਾਂਵਾਲਾ ਵਜੋਂ ਹੋਈ। ਇਨ੍ਹਾਂ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੇ ਸਬੰਧ ਹੋਰ ਕਿਨ੍ਹਾਂ ਨਸ਼ਾ ਤਸਕਰਾਂ ਨਾਲ ਹਨ, ਵੱਡੇ ਖ਼ੁਲਾਸੇ ਹੋਣ ਦੇ ਆਸਾਰ ਹਨ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Manoj

Content Editor

Related News