ਬਠਿੰਡਾ : ਸਾਗ ਖਾਣ ਨਾਲ ਪਤਨੀ ਦੀ ਮੌਤ, ਪਤੀ ਦੀ ਹਾਲਤ ਵਿਗੜੀ
Saturday, Feb 26, 2022 - 04:07 PM (IST)
ਬਠਿੰਡਾ (ਸੁਖਵਿੰਦਰ) : ਪਿੰਡ ਚਨਾਰਥਲ ਵਿਖੇ ਜ਼ਹਿਰੀਲਾ ਸਾਗ ਖਾਣ ਨਾਲ ਇਕ ਜਨਾਨੀ ਦੀ ਮੌਤ ਹੋ ਗਈ ਜਦਕਿ ਉਸਦੇ ਪਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਵਲੋਂ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ’ਤੇ ਸਾਗ ਦੇਣ ਵਾਲੀ ਜਨਾਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਵਾਸੀ ਚਨਾਰਥਲ ਨੇ ਕੋਟਫੱਤਾ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੀ ਜਨਾਨੀ ਮਨਦੀਪ ਸਿੰਘ ਵਾਸੀ ਚਨਾਰਥਲ ਸਾਗ ਦੇ ਕੇ ਗਈ ਸੀ।
ਇਹ ਵੀ ਪੜ੍ਹੋ : ਡਿਊਟੀ ’ਤੇ ਜਾ ਰਹੇ ਖਾਲੜਾ ਦੇ ਇਤਿਹਾਸਕ ਪਿੰਡ ਮਾੜੀ ਕੰਬੋਕੇ ਦੇ ਸੂਬੇਦਾਰ ਦੀ ਟਰੇਨ ਵਿਚ ਮੌਤ
ਉਸ ਨੇ ਦੱਸਿਆ ਕਿ ਉਕਤ ਸਾਗ ਨੂੰ ਉਸਦੇ ਪਿਤਾ ਸੁਰਜੀਤ ਸਿੰਘ (52) ਅਤੇ ਮਾਤਾ ਚਰਨਜੀਤ ਕੌਰ (50) ਨੇ ਖਾਧਾ ਸੀ, ਜਿਸ ਤੋਂ ਬਾਅਦ ਉਸ ਦੇ ਮਾਤਾ ਪਿਤਾ ਦੀ ਹਾਲਤ ਖ਼ਰਾਬ ਹੋ ਗਈ। ਇਸ ਦੌਰਾਨ ਉਸ ਦੀ ਮਾਤਾ ਚਰਨਜੀਤ ਕੌਰ ਦੀ ਮੌਤ ਹੋ ਗਈ ਜਦਕਿ ਉਸਦੇ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਧਰ ਪੁਲਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਸਾਗ ਦੇਣ ਵਾਲੀ ਉਕਤ ਜਾਨੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਵਾਪਰਿਆ ਵੱਡਾ ਹਾਦਸਾ, ਪਾਠੀ ਸਿੰਘ ਦੀ ਹੋਈ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?