ਸਾਉਣ ਮਹੀਨੇ ਪੇਕੇ ਗਈ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ, ਪੁਲਸ ਨੇ ਕਬਜ਼ੇ ’ਚ ਲਈ ਅੱਧਸੜੀ ਲਾਸ਼
Thursday, Jul 22, 2021 - 10:52 AM (IST)

ਸ੍ਰੀ ਗੋਇੰਦਵਾਲ ਸਾਹਿਬ (ਪੰਛੀ) - ਕਸਬਾ ਗੋਇੰਦਵਾਲ ਸਾਹਿਬ ਦੇ ਮੁਹੱਲਾ ਪਡਾਣੀਆਂ ਵਿਖੇ ਇਕ ਨਵ ਵਿਆਹੁਤਾ ਕੁੜੀ ਦੀ ਭੇਦ-ਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੇ ਪਰਿਵਾਰ ਵਲੋਂ ਜਦੋਂ ਉਸ ਕੁੜੀ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀ ਅੱਧਸੜੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਇਸ ਘਟਨਾ ਦੇ ਸਬੰਧ ’ਚ ਮੁਖਤਾਰ ਸਿੰਘ ਵਾਸੀ ਮੁਹੱਲਾ ਪਡਾਣੀਆਂ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਸਦੀ ਕੁੜੀ ਕੁਲਬੀਰ ਕੌਰ ਦਾ ਕਰੀਬ ਛੇ ਮਹੀਨੇ ਪਹਿਲਾਂ ਹੀ ਗੁਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਅੰਮ੍ਰਿਤਸਰ ਨਾਲ ਹੋਇਆ ਸੀ। ਸਾਉਣ ਮਹੀਨਾ ਹੋਣ ਕਰਕੇ ਕੁੜੀ ਸਾਡੇ ਕੋਲ ਰਹਿਣ ਲਈ ਆਈ ਹੋਈ ਸੀ। ਬੀਤੀ ਰਾਤ ਉਸਦੇ ਪਤੀ ਦਾ ਫੋਨ ਆਇਆ ਸੀ, ਆਪਣੇ ਪਤੀ ਨਾਲ ਪਤਾ ਨਹੀਂ ਕੀ ਗੱਲਬਾਤ ਹੋਈ। ਜਦੋਂ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ ਹੈ। ਜਿਸ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਚੱਲ ਪਾਇਆ।
ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਜਦੋਂ ਮ੍ਰਿਤਕਾ ਦਾ ਅੰਤਿਮ ਸੰਸਕਾਰ ਗੋਇੰਦਵਾਲ ਸਾਹਿਬ ਵਿਖੇ ਸ਼ਮਸ਼ਾਨਘਾਟ ਵਿਖੇ ਉਸਦੇ ਪੇਕੇ ਪਰਿਵਾਰ ਵਲੋਂ ਕੀਤਾ ਜਾ ਰਿਹਾ ਸੀ, ਜਿਸ ਵਿੱਚ ਉਸ ਦਾ ਸਹੁਰਾ ਪਰਿਵਾਰ ਵੀ ਪਹੁੰਚਿਆ ਹੋਇਆ ਸੀ, ਤਾਂ ਅਚਾਨਕ ਉੱਥੇ ਪੁਲਸ ਪਹੁੰਚ ਗਈ। ਪੁਲਸ ਨੇ ਮ੍ਰਿਤਕਾ ਦੀ ਅੱਧਸੜੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ। ਇਸ ਸਬੰਧੀ ਜਦੋਂ ਮ੍ਰਿਤਕਾ ਦੇ ਪਤੀ ਨੂੰ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਸਬੰਧੀ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ ਨਵਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ