ਪੰਜਾਬ ਦੀ ਇਹ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ! 2 ਧਿਰਾਂ ਵਿਚਾਲੇ ਖ਼ੂਨੀ ਝੜਪ

Monday, Nov 16, 2026 - 07:34 PM (IST)

ਪੰਜਾਬ ਦੀ ਇਹ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ! 2 ਧਿਰਾਂ ਵਿਚਾਲੇ ਖ਼ੂਨੀ ਝੜਪ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਸਥਾਨਕ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਸਬਜ਼ੀ ਦੀ ਫੜ੍ਹ 'ਤੇ ਛੱਤਰੀ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਵੇਖਦੇ ਹੀ ਵੇਖਦੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਖ਼ੂਨੀ ਝੜਪ ਦੌਰਾਨ ਚਾਕੂ ਲੱਗਣ ਕਾਰਨ ਇਕ ਧਿਰ ਦੇ 2 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਵੇਵਜ਼ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਟਲੀ ਵੱਡੀ ਵਾਰਦਾਤ! ਗੈਂਗਸਟਰਾਂ ਦੇ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ

ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਰਾਜ ਕੁਮਾਰ ਚਿੰਟੂ ਪੁੱਤਰ ਦਵਿੰਦਰ ਮੰਡਲ ਵਾਸੀ ਸਬਜ਼ੀ ਮੰਡੀ ਟਾਂਡਾ ਅਤੇ ਕੁਲਵਿੰਦਰ ਲੱਕੀ ਪੁੱਤਰ ਕਸਤੂਰੀ ਲਾਲ ਵਾਸੀ ਜਾਜਾ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ। ਚਿੰਟੂ ਮੁਤਾਬਕ ਫੜ੍ਹ 'ਤੇ ਛੱਤਰੀ ਲਗਾਉਣ ਨੂੰ ਲੈ ਕੇ ਉਸ ਦੀ ਮੰਡੀ 'ਚ ਹੀ ਫੜ੍ਹ ਲਗਾਉਣ ਵਾਲੇ ਇਕ ਵਿਅਕਤੀ ਨਾਲ ਬਹਿਸ ਹੋ ਗਈ। ਤਕਰਾਰ ਇੰਨੀ ਵਧ ਗਈ ਕਿ ਉਕਤ ਵਿਅਕਤੀ ਨੇ ਗੁੱਸੇ ’ਚ ਆ ਕੇ ਚਿੰਟੂ ’ਤੇ ਚਾਕੂ ਨਾਲ ਵਾਰ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਐਕਟਿਵਾ ਵਿਚਾਲੇ ਭਿਆਨਕ ਟੱਕਰ, ਰੈਸਟੋਰੈਂਟ ਮਾਲਕ ਦੀ ਮੌਤ

ਇਸ ਦੌਰਾਨ ਜਦੋਂ ਪੱਲੇਦਾਰ ਯੂਨੀਅਨ ਦਾ ਪ੍ਰਧਾਨ ਕੁਲਵਿੰਦਰ ਲੱਕੀ ਝਗੜਾ ਛੁਡਵਾਉਣ ਲਈ ਅੱਗੇ ਆਇਆ, ਤਾਂ ਹਮਲਾਵਰ ਨੇ ਉਸ ਉੱਪਰ ਵੀ ਚਾਕੂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਚਾਕੂ ਮਾਰਨ ਵਾਲੇ ਵਿਅਕਤੀ ਨਾਲ ਵੀ ਕੁੱਟਮਾਰ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਟਾਂਡਾ ਤੋਂ ਏ. ਐੱਸ. ਆਈ. ਮਨਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਜ਼ਖ਼ਮੀਆਂ ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਝਗੜੇ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ED ਵੱਲੋਂ ਗ੍ਰਿਫ਼ਤਾਰ ਸਾਬਕਾ ADC ਕੁਲਦੀਪ ਸਿੰਘ ਦੀ ਜਲੰਧਰ ਵਿਖੇ ਅਦਾਲਤ 'ਚ ਪੇਸ਼ੀ, ਸੁਣਾਇਆ ਇਹ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News