ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

Sunday, Oct 18, 2026 - 07:40 AM (IST)

ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

ਜਲੰਧਰ (ਵਿਸ਼ੇਸ਼) - ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਬੀਤੇ ਦਿਨ ਜਲੰਧਰ ’ਚ ਵਿਜੇ ਚੋਪੜਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਰਾਸ਼ਟਰੀ ਰਾਜਨੀਤੀ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਅਤੇ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੁਲਾਕਾਤ ਦੌਰਾਨ ਸਚਿਨ ਪਾਇਲਟ ਨੇ ਵਿਜੇ ਚੋਪੜਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨਾਲ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ : 18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਸਚਿਨ ਪਾਇਲਟ ਦੇ ਨਾਲ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਰਾਜਿੰਦਰ ਸਿੰਘ, ਡਾ. ਨਵਜੋਤ ਦਹੀਆ ਅਤੇ ਕਾਂਗਰਸ ਦੇ ਹੋਰ ਨੇਤਾ ਮੌਜੂਦ ਸਨ। ਦੱਸ ਦੇਈਏ ਕਿ ਸਚਿਨ ਪਾਇਲਟ ਇਨ੍ਹੀ ਦਿਨੀਂ ਪੰਜਾਬ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ, ਸਿਆਸੀ ਗਤੀਵਿਧੀਆਂ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਜਾ ਰਹੀ ਹੈ।

ਮੁਲਾਕਾਤ ਦੌਰਾਨ ਵਿਜੇ ਚੋਪੜਾ ਨੇ ਸਚਿਨ ਪਾਇਲਟ ਦੇ ਪਿਤਾ ਅਤੇ ਸਾਬਕਾ ਕੇਂਦਰੀ ਮੰਤਰੀ ਸਵ. ਰਾਜੇਸ਼ ਪਾਇਲਟ ਵੱਲੋਂ ਦੇਸ਼ ਅਤੇ ਸਮਾਜ ਲਈ ਕੀਤੇ ਗਏ ਕੰਮਾਂ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਵ. ਰਾਜੇਸ਼ ਪਾਇਲਟ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜਨਤਕ ਜੀਵਨ ਨਾਲ ਜੁੜੇ ਪਹਿਲੂਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਪਰਗਟ ਸਿੰਘ ਨੂੰ ਵੀ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ 96 ਘੰਟੇ ਦੀ ਫ੍ਰੀ ਟਰਾਂਜ਼ਿਟ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News