ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਦਿੱਲੀ ਦਫ਼ਤਰ 'ਚ ਆਸ਼ੂ, ਬੁਲਾਰੀਆ ਤੇ ਕਿੱਕੀ ਢਿੱਲੋਂ ਵੱਲੋਂ ਸਨਮਾਨ

Thursday, Sep 10, 2026 - 11:50 PM (IST)

ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਦਿੱਲੀ ਦਫ਼ਤਰ 'ਚ ਆਸ਼ੂ, ਬੁਲਾਰੀਆ ਤੇ ਕਿੱਕੀ ਢਿੱਲੋਂ ਵੱਲੋਂ ਸਨਮਾਨ

ਅੰਮ੍ਰਿਤਸਰ (ਸਰਬਜੀਤ) : ਕਾਂਗਰਸ ਹਾਈ ਕਮਾਂਡ ਵੱਲੋਂ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਬਣਾਏ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਾਂਗਰਸੀ ਆਗੂਆਂ ਵੱਲੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਕਰਾਰ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਥਿਤ ਸਚਿਨ ਪਾਇਲਟ ਦੇ ਦਫਤਰ ਵਿਖੇ ਵਿਸ਼ੇਸ਼ ਮੁਲਾਕਾਤ ਦੌਰਾਨ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਹਲਕਾ ਅੰਮ੍ਰਿਤਸਰ ਦੱਖਣੀ ਤੋਂ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਸਚਿਨ ਪਾਇਲਟ ਨੂੰ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ ਟਲ਼ਿਆ! ਡੀਜ਼ਲ ਨਾਲ ਭਰੇ ਕੈਂਟਰ ਦੇ ਟਾਇਰਾਂ ਨੂੰ ਲੱਗੀ ਅੱਗ

ਇਨ੍ਹਾਂ ਤਿੰਨਾਂ ਹੀ ਆਗੂਆਂ ਨੇ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਅਤੇ ਤਜਰਬੇ ਨਾਲ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਸਾਬਕਾ ਮੰਤਰੀ ਆਸ਼ੂ, ਬੁਲਾਰੀਆ ਨੇ ਸਾਂਝੇ ਤੌਰ ਤੇ  ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਇਕਜੁੱਟ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਚਿਨ ਪਾਇਲਟ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮਰਪਿਤ ਵਰਕਰ ਅਤੇ ਆਗੂ ਨਵੀਂ ਜ਼ਿੰਮੇਵਾਰੀ ਨਾਲ ਉਤਸ਼ਾਹਿਤ ਹਨ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News