ਸਿੱਧ ਮੂਸੇਵਾਲਾ ਦੇ ਪਰਿਵਾਰ ਨਾਲ ਮਿਲੇ ਸਚਿਨ ਪਾਇਲਟ, ਸੂਬਾ ਸਰਕਾਰ ਤੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ
Monday, Jun 06, 2022 - 01:08 PM (IST)

ਸ਼੍ਰੀਗੰਗਾਨਗਰ/ਮਾਨਸਾ- ਕਾਂਗਰਸ ਨੇਤਾ ਸਚਿਨ ਪਾਇਲਟ ਅੱਜ ਯਾਨੀ ਸੋਮਵਾਰ ਨੂੰ ਪੰਜਾਬ ਪਹੁੰਚੇ। ਇੱਥੇ ਉਨ੍ਹਾਂ ਨੇ ਮੂਸੇ ਪਿੰਡ ਜਾ ਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਪਾਇਲਟ ਨੇ ਕਿਹਾ,''ਇਹ ਦੁਖ਼ਦ ਹੈ ਕਿ ਸਾਡੇ ਨੇਤਾ ਦਾ ਕਤਲ ਕਿਵੇਂ ਹੋਇਆ। ਸੂਬੇ 'ਚ ਵਾਰ-ਵਾਰ ਖ਼ਤਰੇ ਦਾ ਮਾਹੌਲ ਫੈਲਾਇਆ ਜਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰ ਨੂੰ ਇਸ ਦੀ (ਮੌਤ) ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।''
ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਹਾਲੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਕੁਮਾਰੀ ਸ਼ੈਲਜਾ, ਮਾਪਿਆਂ ਨਾਲ ਕੀਤਾ ਦੁੱਖ ਸਾਂਝਾ