ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ

Sunday, Oct 18, 2026 - 12:23 PM (IST)

ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ

ਜਲੰਧਰ- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ ਦੇ ਦੌਰੇ 'ਤੇ ਰਹਿਣਗੇ। ਦੌਰੇ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ਼ ਸਾਂਝਾ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਵੀ ਕਰਨਗੇ। ਨਿਰਧਾਰਤ ਪ੍ਰੋਗਰਾਮ ਮੁਤਾਬਕ ਸਚਿਨ ਪਾਇਲਟ ਦੁਪਹਿਰ ਵੇਲੇ ਸ਼ਾਹਕੋਟ ਵਿਧਾਨ ਸਭਾ ਹਲਕੇ 'ਚ ਪਹੁੰਚਣਗੇ। ਇਥੇ ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। 

ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਦੇ ਦੌਰੇ 'ਚ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਵੀ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ ਅਤੇ ਵਾਹਨ ਜ਼ਬਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News