ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਥਾਪਨ ਨੂੰ 23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਜੇਲ੍ਹ

Tuesday, Oct 10, 2023 - 11:23 PM (IST)

ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਥਾਪਨ ਨੂੰ 23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਜੇਲ੍ਹ

ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਤਾਰੀਖ 23 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਸ ਵੱਲੋਂ ਮੋਹਾਲੀ ਦੀ ਇਕ ਲੈਬ ’ਚ ਸਚਿਨ ਥਾਪਨ ਦੇ ਵਾਇਸ ਸੈਂਪਲ ਵੀ ਲਏ ਗਏ ਹਨ।

ਇਹ ਵੀ ਪੜ੍ਹੋ : ਨਸ਼ਾ ਮੁਕਤੀ ਕੇਂਦਰ 'ਚੋਂ ਭੱਜੇ ਤੀਸਰੇ ਨੌਜਵਾਨ ਦੀ ਵੀ ਹੋਈ ਮੌਤ, ਨਦੀ 'ਚੋਂ ਬਰਾਮਦ ਹੋਈ ਲਾਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਨੂੰ 29 ਸਤੰਬਰ ਨੂੰ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਣਯੋਗ ਅਦਾਲਤ ਵੱਲੋਂ ਇਸ ਦਾ 8 ਦਿਨਾ ਪੁਲਸ ਰਿਮਾਂਡ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਇਸ ਦਾ 6 ਅਕਤੂਬਰ ਤੋਂ 10 ਅਕਤੂਬਰ ਤੱਕ ਦਾ ਪੁਲਸ ਰਿਮਾਂਡ ਸੀ। ਅੱਜ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਚਿਨ ਥਾਪਨ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News