ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ BJP ਦੇ ਨਵੇਂ ਪੰਜਾਬ ਪ੍ਰਧਾਨ ਸੁਨੀਲ ਜਾਖੜ
Thursday, Jul 06, 2023 - 12:40 PM (IST)

ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸੁਨੀਲ ਜਾਖੜ ਨਾਲ ਕਈ ਭਾਜਪਾ ਆਗੂ ਤੇ ਭਾਰੀ ਗਿਣਤੀ 'ਚ ਸਮਰਥਕ ਵੀ ਨਜ਼ਰ ਆਏ। ਇਸ ਮੌਕੇ ਅੰਮ੍ਰਿਤਸਰ ਪਹੁੰਚਣ 'ਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਸਣੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ
ਇਸ ਤੋਂ ਬਾਅਦ ਸੁਨੀਲ ਜਾਖੜ ਗੁਰੂ ਸਾਹਿਬ ਦੇ ਦਰਸ਼ਨ ਕਰ ਪਹੁੰਚੇ, ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਨੀਲ ਜਾਖੜ ਨੇ ਗੁਰੂ ਘਰ 'ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਕੇ ਅਸ਼ੀਰਵਾਦ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ
ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਕਾਂਗਰਸ ਤੋਂ ਭਾਜਪਾ ਵਿੱਚ ਆਉਣ ਦੇ ਇੱਕ ਸਾਲ ਬਾਅਦ ਹੀ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ। ਜਾਖੜ 2002, 2007 ਅਤੇ 2012 'ਚ ਲਗਾਤਾਰ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8