ਕਾਲੇ ਬੱਦਲਾਂ ਤੇ ਬੂੰਦਾਬਾਂਦੀ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਆਲੋਕਿਕ ਨਜ਼ਾਰਾ, ਵੱਡੀ ਗਿਣਤੀ ''ਚ ਪੁੱਜੇ ਸ਼ਰਧਾਲੂ
Tuesday, Apr 23, 2024 - 06:33 PM (IST)
ਅੰਮ੍ਰਿਤਸਰ- ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਬੱਦਲ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 23 ਅਪ੍ਰੈਲ ਮਤਲਬ ਕਿ ਅੱਜ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਸਣੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।
ਇਹ ਵੀ ਪੜ੍ਹੋ- ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਇਸ ਵਿਚਾਲੇ ਅੰਮ੍ਰਿਤਸਰ ਸ਼ਹਿਰ 'ਚ ਸਵੇਰ ਤੋਂ ਹੀ ਬੰਦਾਂਬਾਦੀ ਹੋ ਰਹੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਾਲੇ ਬੱਦਲਾਂ ਨਾਲ ਢੱਕਿਆ ਨਜ਼ਰ ਆਇਆ ਪਰ ਇਸ ਦੌਰਾਨ ਸ਼ਰਧਾਲੂਆਂ ਦੀਆਂ ਗਿਣਤੀ 'ਚ ਕੋਈ ਫ਼ਰਕ ਨਜ਼ਰ ਨਹੀਂ ਆਇਆ। ਸ਼ਰਧਾਲੂ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਲਈ ਪਹੁੰਚੇ ਹਨ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
ਸੰਗਤਾਂ ਪੂਰੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਣ ਲਈ ਵੱਡੀਆਂ ਕਤਰਾਂ 'ਚ ਖੜ੍ਹੀਆਂ ਨਜ਼ਰ ਆਈਆਂ। ਹਲਕੀ-ਹਲਕੀ ਬਰਸਾਤ ਤੇ ਠੰਢੀ-ਠੰਡੀ ਹਵਾ ਦੇ ਖੁਸ਼ਗਵਾਰ ਮੌਸਮ ਦਾ ਸੰਗਤਾਂ ਆਨੰਦ ਲੈ ਰਹੀਆਂ ਹਨ । ਅਸਮਾਨ 'ਤੇ ਗੂੜੇ ਕਾਲੇ ਰੰਗ ਦੇ ਬੱਦਲ ਛਾਏ ਹੋਏ ਹਨ ਤੇ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ। ਗੁਰੂ ਘਰ ਦਾ ਇਹ ਨਜ਼ਾਰਾ ਕਾਫ਼ੀ ਖੂਬਸੂਰਤ ਲੱਗ ਰਿਹਾ ਹੈ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8