ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ
Thursday, Jun 10, 2021 - 12:27 PM (IST)
ਟਾਂਡਾ ਉੜਮੁੜ/ਅੰਮ੍ਰਿਤਸਰ (ਪਰਮਜੀਤ ਸਿੰਘ ਮੋਮੀ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਗ੍ਰੰਥੀ ਦੀਆਂ ਸੇਵਾਵਾਂ ਨਿਭਾਅ ਰਹੇ ਪ੍ਰਸਿੱਧ ਵਿਦਵਾਨ ਕਥਾ ਵਾਚਕ ਗਿਆਨੀ ਮਾਨ ਸਿੰਘ ਨੇ ਗ੍ਰੰਥੀ ਦੀ ਸੇਵਾ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣ ਤੋਂ ਅਸਮਰੱਥਾ ਪ੍ਰਗਟ ਕਰਦਿਆਂ ਗਿਆਨੀ ਮਾਨ ਸਿੰਘ ਨੇ ਇਹ ਅਸਤੀਫ਼ਾ ਦਿੱਤਾ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ
ਜ਼ਿਕਰਯੋਗ ਹੈ ਕਿ ਗਿਆਨੀ ਮਾਨ ਸਿੰਘ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਉੱਥੇ ਹੀ ਪ੍ਰਸਿੱਧ ਵਿਦਵਾਨ ਕਥਾ ਵਾਚਕ ਦੇ ਰੂਪ ਵਿਚ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸਿੱਧ ਵਿਦਵਾਨ ਮਹਾਂਪੁਰਸ਼ਾਂ,ਕਥਾ ਵਾਚਕਾਂ ਅਤੇ ਸਮੂਹ ਸੰਗਤ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ, ਕਾਂਗਰਸ ਪੰਜਾਬ ’ਚ ਜਾਟ, ਹਿੰਦੂ ਤੇ ਦਲਿਤ ’ਚ ਸੰਤੁਲਨ ਬਣਾ ਕੇ ਚੱਲੇਗੀ