ਬਹਿਬਲ ਕਲਾਂ ਗੋਲੀ ਕਾਂਡ ''ਚ ਜ਼ਖਮੀਆਂ ਦੇ ਇਲਾਜ ਕਰਨ ਵਾਲੇ ਡਾਕਟਰ ਤਲਬ

01/05/2019 6:43:17 PM

ਫਰੀਦਕੋਟ (ਜਗਤਾਰ) : ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿਟ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਸ਼ੁੱਕਰਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕਰਨ ਵਾਲੇ ਚਾਰ ਡਾਕਟਰਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਮਾਮਲੇ ਵਿਚ ਐੱਸ. ਆਈ. ਟੀ. ਨੇ ਜ਼ਖਮੀਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਵਿਚ ਸ਼ਾਮਲ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਐੱਮ. ਐੱਸ. ਡਾ. ਰਾਜੀਵ ਜੋਸ਼ੀ, ਹੱਡੀਆਂ ਦੇ ਵਿਭਾਗ ਦੇ ਡਾਕਟਰ ਕਪਿਲ ਬਾਂਸਲ, ਕੋਟਕਪੂਰਾ ਦੇ ਸਿਵਲ ਹਸਪਤਾਲ ਦੇ ਡਾ. ਹਰਿੰਦਰ ਗਾਂਧੀ ਤੋਂ ਇਲਾਵਾ ਕੋਟਕਪੂਰਾ ਦੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਮਨਵੀਰ ਗੁਪਤਾ ਨੂੰ ਤਲਬ ਕੀਤਾ ਹੋਇਆ ਹੈ। 
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਾਲੀਵੁੱਟ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਚੀਮਾ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।


Gurminder Singh

Content Editor

Related News