ਬੇਅਦਬੀ ਮਾਮਲਾ : ਅਦਾਲਤ ਨੇ 6 ਡੇਰਾ ਪ੍ਰੇਮੀਆਂ ਨੂੰ ਪੁਲਸ ਰਿਮਾਂਡ ’ਤੇ ਭੇਜਿਆ

Tuesday, May 18, 2021 - 12:08 PM (IST)

ਬੇਅਦਬੀ ਮਾਮਲਾ : ਅਦਾਲਤ ਨੇ 6 ਡੇਰਾ ਪ੍ਰੇਮੀਆਂ ਨੂੰ ਪੁਲਸ ਰਿਮਾਂਡ ’ਤੇ ਭੇਜਿਆ

ਫ਼ਰੀਦਕੋਟ (ਜ. ਬ.) : ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਡੀ. ਆਈ. ਜੀ. ਐੱਸ. ਪੀ. ਐੱਸ. ਪਰਮਾਰ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ’ਚ ਖਿਲਾਰਨ ਅਤੇ ਇਸ ਸਬੰਧੀ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ਾਂ ’ਚ ਡੇਰਾ ਸੱਚਾ ਸੌਦਾ ਦੇ 6 ਪ੍ਰੇਮੀ ਨਿਸ਼ਾਨ ਸਿੰਘ ਕੋਟਕਪੂਰਾ, ਬਲਜੀਤ ਸਿੰਘ ਵਾਸੀ ਪਿੰਡ ਸਿੱਖਾਂਵਾਲਾ, ਰਣਜੀਤ ਸਿੰਘ ਕੋਟਕਪੂਰਾ, ਸ਼ਕਤੀ ਸਿੰਘ ਡੱਗੋਰੋਮਾਣਾ, ਸੁਖਜਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਦੋਨੋਂ ਵਾਸੀ ਕੋਟਕਪੂਰਾ ਗ੍ਰਿਫ਼ਤਾਰ ਕਰਕੇ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਤਰਜਨੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਕਾਂਗਰਸੀਆਂ ’ਤੇ ਵਿਜੀਲੈਂਸ ਦੀ ਕਾਰਵਾਈ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪ, ਪਰਗਟ ਸਿੰਘ ’ਤੇ ਦਿੱਤਾ ਬਿਆਨ

ਅਦਾਲਤ ਨੇ ਇਨ੍ਹਾਂ ਨੂੰ 21 ਮਈ ਤੱਕ ਪੁਲਸ ਰਿਮਾਂਡ ’ਤੇ ਭੇਜਣ ਦਾ ਹੁਕਮ ਕੀਤਾ ਹੈ। ਜਾਣਕਾਰੀ ਅਨੁਸਾਰ ਸਾਲ 2015 ’ਚ ਜ਼ਿਲ੍ਹੇ ਦੇ ਕਸਬਾ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਆਈ. ਜੀ. ਬਾਰਡਰ ਐੱਸ. ਪੀ. ਐੱਸ. ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋਂ ਇਸ ਜ਼ਿਲ੍ਹੇ ਨਾਲ ਸਬੰਧਤ ਡੇਰਾ ਸੱਚਾ ਸੌਦਾ ਦੇ 6 ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ’ਚ ਅਤਿ-ਦੁਖਦਾਈ ਘਟਨਾ, ਇਕੋ ਦਿਨ ਉੱਠੀ ਪਿਉ-ਪੁੱਤ ਦੀ ਅਰਥੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News