ਮੋਗਾ ਦੇ ਪਿੰਡ ਸੁਖਾਨੰਦ ’ਚ ਵਾਪਰੀ ਬੇਅਦਬੀ ਦੀ ਘਟਨਾ, ਮੁਲਜ਼ਮ ਮੌਕੇ ’ਤੇ ਹੀ ਕਾਬੂ

Wednesday, May 26, 2021 - 06:00 PM (IST)

ਸਮਾਲਸਰ (ਸੁਰਿੰਦਰ ਸੇਖਾ) : ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹਾ ਹੀ ਇਕ ਮਾਮਲਾ ਪੁਲਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੁਖਾਨੰਦ (ਮੋਗਾ) ਵਿਖੇ ਬੀਤੀ ਰਾਤ ਤਕਰੀਬਨ 11 ਵਜੇ ਦੇ ਕਰੀਬ ਸਾਹਮਣੇ ਆਇਆ। ਜਿੱਥੇ ਇਕ ਸ਼ਰਾਬੀ ਵਿਅਕਤੀ ਵਲੋਂ ਤਿੰਨ ਗੁਟਕਾ ਸਾਹਿਬ ਮੰਡੀ ਵਿਚ ਖਿਲਾਰ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਦੀ ਭਿਣਕ ਲੋਕਾਂ ਨੂੰ ਪੈਣ ’ਤੇ ਪਿੰਡ ਸੁਖਾਨੰਦ ਅਤੇ ਨਾਲ ਲੱਗਦੇ ਪਿੰਡ ਚੀਦਾ ਦੀਆਂ ਸੰਗਤਾਂ ਨੇ ਕਥਿਤ ਮੁਲਜ਼ਮ ਨੂੰ ਮੌਕੇ ’ਤੇ ਹੀ ਦਬੋਚ ਲਿਆ ਜੋ ਨਸ਼ੇ ਦੀ ਹਾਲਤ ਵਿਚ ਧੁੱਤ ਪਾਇਆ ਗਿਆ।

ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਵਿਆਹ ਤੋਂ ਚਾਰ ਦਿਨ ਪਹਿਲਾਂ ਲਾੜੇ ਨੇ ਕੀਤੀ ਖ਼ੁਦਕੁਸ਼ੀ

ਪਿੰਡ ਸੁਖਾਨੰਦ ਦੇ ਸਰਪੰਚ ਲਖਵੀਰ ਸਿੰਘ ਅਤੇ ਪਿੰਡ ਚੀਦਾ ਦੇ ਡਾ. ਜਗਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਉਨ੍ਹਾਂ ਥਾਣਾ ਸਮਾਲਸਰ ਦੀ ਪੁਲਸ ਨੂੰ ਸੂਚਿਤ ਕਰਕੇ ਉਕਤ ਕਥਿਤ ਮੁਲਜ਼ਮ ਨੂੰ ਪੁਲਸ ਹਵਾਲੇ ਕਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਆਪਣਾ ਪਿੰਡ ਝੰਡੂਕੇ ਦੱਸਿਆ ਹੈ ਜੋ ਕਥਿਤ ਘਟਨਾ ਵਾਲੀ ਥਾਂ ਦੇ ਸਾਹਮਣੇ ਇਥੋਂ ਦੇ ਮਸ਼ਹੂਰ ਡੇਰੇ ਵਿਚ ਲੱਕੜਾਂ ਕੱਟਣ ਦਾ ਕੰਮ ਕਰਦਾ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ : ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦਾ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਇਲਾਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News