ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ

Wednesday, Jan 06, 2021 - 10:19 PM (IST)

ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ

.ਫਰੀਦਕੋਟ (ਜਗਦੀਸ਼) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਸ ਨੂੰ ਸੌਪਦਿਆਂ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੂੰ ਇਸ ਵਿਚੋਂ ਬਾਹਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ । ਡੇਰਾ ਪ੍ਰੇਮੀਆਂ ਨੇ ਡੀ.ਆਈ.ਜੀ. ਖੱਟੜਾ ’ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਗਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ ਆਪਣੇ 43 ਸਫਿਆਂ ਦੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਵਿਚ ਆਈ.ਪੀ.ਐੱਸ. ਅਧਿਕਾਰੀ ਆਰ.ਐੱਸ. ਖੱਟੜਾ ਨੂੰ ਸ਼ਮਾਲ ਨਾ ਕੀਤਾ ਜਾਵੇ ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਐਲਾਨ

ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਰਿਕਾਰਡ ਫ਼ਰੀਦਕੋਟ ਅਦਾਲਤ ਨੂੰ ਵੀ ਭੇਜਣ ਦੇ ਵੀ ਹੁਕਮ ਦਿੱਤੇ ਗਏ ਹਨ । ਹਾਈਕੋਰਟ ਨੇ ਮੁਹਾਲੀ ਵਿਚ 25 ਜਨਵਰੀ 2019 ਮਗਰੋਂ ਦੀ ਕਿਸੇ ਵੀ ਕਾਰਵਾਈ ਨੂੰ ਮਾਨਤਾ ਨਾ ਦੇਣ ਲਈ ਵੀ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ 22 ਅਪ੍ਰੈਲ ਨੂੰ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ । ਇਸ ਟੀਮ ਨੇ ਪਹਿਲੀ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, 24 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰਨ ਅਤੇ 12 ਅਕਤੂਬਰ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲਿਆਂ ਦੀ ਪੜਤਾਲ ਕਰਨੀ ਸੀ ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

ਖੱਟੜਾ ਦੀ ਅਗਵਾਈ ਵਾਲੀ ਟੀਮ ਨੇ 13 ਮਹੀਨਿਆਂ ਦੀ ਪੜਤਾਲ ਮਗਰੋਂ ਗੁਰੂ ਗ੍ਰੰਥ ਸਾਹਿਬ ਚੋਰੀ ਹੋਣ ਦੇ ਮਾਮਲੇ ਵਿਚ ਪਿਛਲੇ ਸਾਲ 6 ਜੁਲਾਈ ਨੂੰ 11 ਵਿਅਕਤੀਆਂ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਦਾ ਨਾਮ ਵੀ ਮੁਲਜ਼ਮ ਵੱਜੋਂ ਨਾਮਜ਼ਦ ਸੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ

ਨੋਟ - ਐੱਸ.ਆਈ. ਟੀ. 'ਚੋਂ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੂੰ ਬਾਹਰ ਕਰਨ ਦੇ ਫ਼ੈਸਲਾ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?


author

Gurminder Singh

Content Editor

Related News