ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ 1 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ
Tuesday, Oct 16, 2018 - 06:40 PM (IST)

ਚੰਡੀਗੜ੍ਹ (ਭੁੱਲਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ/ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ 1 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਾ ਐਲਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਪੀਰ ਮੁਹੰਮਦ, ਭੋਮਾ ਅਤੇ 1984 ਦੰਗਾ ਪੀੜਤ ਸੰਗਠਨ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।