ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ

Thursday, Jun 05, 2025 - 11:37 AM (IST)

ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ

ਜਲੰਧਰ (ਮਹੇਸ਼)-ਜਲੰਧਰ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਸੈਲਾਨੀ ਮਾਤਾ ਮੰਦਿਰ ’ਚ ਬੁੱਧਵਾਰ ਨੂੰ ਦਿਨ-ਦਿਹਾੜੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਦਿਰ ’ਚ ਸਥਾਪਿਤ ਭਗਵਾਨ ਸ਼ਨੀਦੇਵ ਦੀ ਮੂਰਤੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਅਤੇ ਸ਼ਿਵਲਿੰਗ ਦੇ ਕੋਲ ਪਿਆ ਪੂਜਾ ਦਾ ਸਾਮਾਨ ਵੀ ਖਿਲਰਿਆ ਪਿਆ ਸੀ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

PunjabKesari

ਹਾਲਾਂਕਿ ਪਾਤਾਰਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਇਸ ਸਬੰਧੀ ਐੱਫ਼. ਆਈ. ਆਰ. ਦਰਜ ਕੀਤੀ। ਪੁਲਸ ਵੱਲੋਂ ਮੰਦਿਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਕੈਮਰਿਆਂ ’ਚ ਕੈਦ ਹੋ ਗਏ ਹਨ। ਪੰਡਿਤ ਪੰਕਜ ਸ਼ਰਮਾ ਨੇ ਕਿਹਾ ਕਿ ਘਟਨਾ ਸਮੇਂ ਮੰਦਿਰ ਵਿਚ ਕੋਈ ਨਹੀਂ ਸੀ ਅਤੇ ਇਹ ਗੱਲ ਉਦੋਂ ਸਾਹਮਣੇ ਆਈ, ਜਦੋਂ ਦੁਪਹਿਰ ਨੂੰ ਇਕ ਲੜਕਾ ਮੰਦਿਰ ਦੀ ਸਫ਼ਾਈ ਕਰਨ ਆਇਆ।

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ : ਕਪਿਲ ਭਾਰਦਵਾਜ
ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਚੇਅਰਮੈਨ ਕਪਿਲ ਭਾਰਦਵਾਜ ਨੇ ਪਿੰਡ ਭੋਜੋਵਾਲ ਦੇ ਮੰਦਰ ’ਚ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਪੰਜਾਬ ’ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹਨ। ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News