ਪੰਜਾਬ ਵਿਧਾਨ ਸਭਾ ''ਚ ਬੇਅਦਬੀ ਬਿੱਲ ਹੋਵੇਗਾ ਪਾਸ, ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ (ਵੀਡੀਓ)
Tuesday, Jul 15, 2025 - 10:06 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਚੌਥੇ ਅਤੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ 'ਚ ਧਿਆਨ ਦਿਵਾਊ ਨੋਟਿਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਹਲਕਾ ਡੇਰਾਬੱਸੀ ਦੇ ਪਿੰਡ ਟਿਵਾਣਾ 'ਚ ਘੱਗਰ ਦਰਿਆ 'ਤੇ ਉਸਾਰੇ ਗਏ ਪੱਥਰ ਦੇ ਬੰਨ੍ਹ 'ਚ ਪਏ ਪਾੜ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਜਲ ਸਰੋਤ ਮੰਤਰੀ ਨੂੰ ਇਸ ਮੁੱਦੇ ਵੱਲ ਧਿਆਨ ਦੇਣ ਅਤੇ ਇਸ ਦੇ ਹੱਲ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਸਰਕਾਰੀ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਾਣਕਾਰੀ ਮੁਤਾਬਕ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਅੰਦਰ 'ਧਾਰਮਿਕ ਗ੍ਰੰਥਾਂ ਦੇ ਖ਼ਿਲਾਫ਼ ਅਪਰਾਧ ਰੋਕਥਾਮ ਬਿੱਲ-2025' ਪੇਸ਼ ਕੀਤਾ ਸੀ, ਜਿਸ 'ਤੇ ਪੂਰੇ ਸਦਨ 'ਚ ਅੱਜ ਬਹਿਸ ਹੋਵੇਗੀ ਅਤੇ ਇਸ ਬਿੱਲ ਨੂੰ ਪਾਸ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਇਸ ਨਾ ਮੁਆਫ਼ੀਯੋਗ ਅਪਰਾਧ ਲਈ ਸਖ਼ਤ ਸਜ਼ਾ ਯਕੀਨੀ ਬਣਾਉਣਾ ਸਮੇਂ ਦੀ ਮੰਗ ਹੈ, ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।
ਇਹ ਵੀ ਪੜ੍ਹੋ : ਮੁਫ਼ਤ ਇਲਾਜ ਤੋਂ ਪਹਿਲਾਂ ਪੰਜਾਬੀਆਂ ਨੂੰ ਲੈ ਕੇ ਹੈਰਾਨ ਕਰਦਾ ਖ਼ੁਲਾਸਾ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਇਸ ਪ੍ਰਸਤਾਵਿਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ 3 ਤੋਂ 5 ਸਾਲ ਦੀ ਕੈਦ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਦੋਂ ਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਮੁਤਾਬਕ ਸਜ਼ਾ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8