ਬੇਅਦਬੀ ਕਾਂਡ : ਸੁਰੱਖਿਆ ਕਾਰਨਾਂ ਕਰ ਕੇ ਅਦਾਲਤ ’ਚ ਪੇਸ਼ ਨਹੀਂ ਹੋਏ ਡੇਰਾ ਪ੍ਰੇਮੀ

01/22/2023 12:24:13 AM

ਫਰੀਦਕੋਟ (ਜਗਦੀਸ਼)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਾਂ ’ਚ ਘਿਰੇ ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰ ਕੇ ਅੱਜ ਇੱਥੇ ਅਦਾਲਤ ਵਿਚ ਪੇਸ਼ ਨਹੀਂ ਹੋਏ। ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਨੇ ਉਕਤ ਡੇਰਾ ਪ੍ਰੇਮੀਆਂ ਨੂੰ ਅੱਜ ਵਾਸਤੇ ਨਿੱਜੀ ਤੋਂ ਛੋਟ ਦੇ ਕੇ ਇਸ ਮਾਮਲੇ ਦੀ ਸੁਣਵਾਈ 21 ਫਰਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ 6 ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੂਜੇ ਪਾਸੇ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੀ ਹਾਜ਼ਰੀ ਲਗਵਾਈ ।

ਇਹ ਖ਼ਬਰ ਵੀ ਪੜ੍ਹੋ : ਜਾਣੋ ਸਾਲ ਦਾ ਕਿੰਨਾ ਕਮਾਉਂਦੀ ਤੇ ਕਿਹੜਾ ਕਾਰੋਬਾਰ ਸੰਭਾਲਦੀ ਹੈ ਮੁਕੇਸ਼ ਅੰਬਾਨੀ ਦੀ ਛੋਟੀ ਨੂੰਹ ਰਾਧਿਕਾ ਮਰਚੈਂਟ 

ਜਾਣਕਾਰੀ ਅਨੁਸਾਰ ਮੁਲਜ਼ਮ ਵਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਵਕੀਲਾਂ ਰਾਹੀਂ ਇੱਥੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਮੋਨਿਕਾ ਲਾਂਬਾ ਦੀ ਅਦਾਲਤ ’ਚ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਬੇਅਦਬੀ ਕਾਂਡ ਵਿਚ ਸੀ.ਬੀ.ਆਈ. ਵੱਲੋਂ ਪੜਤਾਲ ਦੌਰਾਨ ਇਕੱਤਰ ਕੀਤੇ ਗਏ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਆਬਕਾਰੀ ਵਿਭਾਗ ’ਚ 10 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਇਸ ’ਤੇ ਮਾਣਯੋਗ ਅਦਾਲਤ ਵੱਲੋਂ ਸਰਕਾਰ ਤੋਂ ਇਸ ਸਬੰਧੀ ਜਵਾਬ ਦੀ ਮੰਗ ਕੀਤੀ ਗਈ ਸੀ । ਹੁਣ ਇਸ ਦੀ ਸੁਣਵਾਈ 21 ਫਰਵਰੀ ਤਕ ਮੁਲਤਵੀ ਕਰ ਦਿੱਤੀ ਗਈ ਹੈ। ਵਿਸ਼ੇਸ਼ ਜਾਂਚ ਟੀਮ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ ’ਚ ਦੋਸ਼ ਪੱਤਰ ਅਦਾਲਤ ਵਿਚ ਪੇਸ਼ ਕਰ ਚੁੱਕੀ ਹੈ ਅਤੇ 4 ਮਈ ਨੂੰ ਅਦਾਲਤ ਨੇ ਇਨ੍ਹਾਂ ਦੋਸ਼ ਪੱਤਰਾਂ ਦੀ ਇਕ ਨਕਲ ਡੇਰਾ ਮੁਖੀ ਨੂੰ ਕਾਨੂੰਨ ਮੁਤਾਬਕ ਮੁਹੱਈਆ ਕਰਵਾਈ ਸੀ। ਡੇਰਾ ਮੁਖੀ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਕਾਂਡ ਵਿਚ ਪੇਸ਼ ਕੀਤੇ ਦੋਸ਼ ਪੱਤਰਾਂ ਵਿਚ ਸੀ. ਬੀ. ਆਈ. ਵੱਲੋਂ ਇਕੱਤਰ ਕੀਤੇ ਗਏ ਦਸਤਾਵੇਜ਼ ਸ਼ਾਮਲ ਨਹੀਂ ਕੀਤੇ ਹਨ ।


Manoj

Content Editor

Related News