ਇਕ ਵਾਰ ਫ਼ਿਰ ਹੋਈ ਬੇਅਦਬੀ ਦੀ ਘਟਨਾ, ਧਰਮ ਪਰਿਵਰਤਨ ਮਗਰੋਂ ਕੂੜੇ 'ਚ ਸੁੱਟ'ਤੀਆਂ ਧਾਰਮਿਕ ਤਸਵੀਰਾਂ
Saturday, Dec 07, 2024 - 06:12 AM (IST)
ਫਿਰੋਜ਼ਪੁਰ (ਕੁਮਾਰ)- ਪੰਜਾਬ ’ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਫਿਰ ਅਜਿਹੀ ਇਕ ਘਟਨਾ ਫਿਰੋਜ਼ਪੁਰ ਦੇ ਪਿੰਡ ਇੱਛੇਵਾਲਾ ’ਚ ਸਾਹਮਣੇ ਆਈ ਹੈ, ਜਿੱਥੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੂੜੇ ਦੇ ਢੇਰ ’ਚ ਪਈ ਇਕ ਬੋਰੀ ’ਚੋਂ ਗੁਟਕਾ ਸਾਹਿਬ, ਸਿੱਖ ਧਰਮ ਦੇ ਗੁਰੂਆਂ ਅਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਮਿਲੀਆਂ ਹਨ।
ਇਸ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਲਖਬੀਰ ਸਿੰਘ ਮਹਾਲਮ, ਫੈੱਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਫਿਰੋਜ਼ਪੁਰ ਪੁਲਸ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਾਰੇ ਲੋਕਾਂ ਖਿਲਾਫ਼ ਪਰਚਾ ਦਰਜ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਥੇ ਲੋਕਾਂ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਾਜ਼ਿਸ਼ ਦੇ ਪਿੱਛੇ ਕਈ ਲੋਕ ਹਨ, ਜਿਨ੍ਹਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਅਤੇ ਸਿੱਖ ਤੇ ਹਿੰਦੂ ਧਰਮ ਦੇ ਗੁਰੂ ਮਹਾਰਾਜ ਦੇ ਸਰੂਪ ਕੂੜੇ ਦੇ ਢੇਰ ’ਚੋਂ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੀ ਬੇਅਦਬੀ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਉਨ੍ਹਾਂ ਕਿਹਾ ਕਿ ਜੇਕਰ ਫਿਰੋਜ਼ਪੁਰ ਪੁਲਸ ਨੇ ਅਗਲੇ 5 ਦਿਨਾਂ ਦੇ ਅੰਦਰ-ਅੰਦਰ ਇਸ ਸਾਜ਼ਿਸ਼ ਦੇ ਸਾਰੇ ਸਾਜ਼ਿਸ਼ਕਾਰਾਂ ਖਿਲਾਫ਼ ਮਾਮਲਾ ਦਰਜ ਨਾ ਕੀਤਾ ਤਾਂ ਪੰਜਾਬ ਭਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਐੱਸ.ਐੱਚ.ਓ. ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ’ਚ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੀਪ ਸਿੰਘ ਭਗਤ ਵੀ ਹਾਜ਼ਰ ਸਨ। ਡੀ.ਐੱਸ.ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ’ਚ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e