ਬੇਅਦਬੀ ਦਾ ਮਾਮਲਾ ਸੁਲਝਿਆ, ਟਲ਼ ਗਈਆਂ ਕਈ ਘਟਨਾਵਾਂ! DGP ਨੇ ਕੀਤੇ ਵੱਡੇ ਖ਼ੁਲਾਸੇ

Thursday, Aug 22, 2024 - 12:23 PM (IST)

ਚੰਡੀਗੜ੍ਹ/ਖੰਨਾ (ਵੈੱਬ ਡੈਸਕ/ਵਿਪਨ/ਵਿਨਾਇਕ):  ਖੰਨਾ ਦੇ ਸ਼ਿਵਪੁਰੀ ਮੰਦਰ ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ 7 ਦਿਨਾਂ ਦੇ ਅੰਦਰ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਗਿਰੋਹ ਦੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਨੇੜੇ ਗੰਦਾ ਧੰਦਾ! ਪੁਲਸ ਦੀ ਰੇਡ ਨਾਲ ਕੁੜੀ-ਮੁੰਡਿਆਂ ਨੂੰ ਪੈ ਗਈਆਂ ਭਾਜੜਾਂ (ਵੀਡੀਓ)

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੰਨਾ ਪੁਲਸ ਵੱਲੋਂ ਚੰਡੀਗੜ੍ਹ ਪੁਲਸ, ਉੱਤਰਾਖੰਡ ਪੁਲਸ ਅਤੇ ਉੱਤਰ ਪ੍ਰਦੇਸ਼ ਪੁਲਸ ਦੇ ਸਹਿਯੋਗ ਨਾਲ, ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰੀ ਗਿਰੋਹ ਦਾ ਪਰਦਾਫਾਸ਼ ਕਰਕੇ 7 ਦਿਨਾਂ ਵਿਚ ਸ਼ਿਵ ਮੰਦਰ ਖੰਨਾ ਵਿਖੇ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮੰਦਰ ਤੋਂ ਚੋਰੀ ਕੀਤੀ ਚਾਂਦੀ ਬਰਾਮਦ ਕੀਤੀ ਗਈ।

ਡੀ.ਜੀ.ਪੀ. ਨੇ ਦੱਸਿਆ ਕਿ ਇਹ ਗੈਂਗ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ਵਿਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਉਨ੍ਹਾਂ ਚੋਰਿਆਂ ਨੂੰ ਵੀ ਸਫ਼ਲਤਾਪੂਰਵਕ ਰੋਕ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਬਹਾਲ ਰੱਖਣ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧਿਆ ਟੈਕਸ! ਨਵੀਂ ਗੱਡੀ ਖਰੀਦਣ 'ਤੇ ਹੋਵੇਗਾ ਵਾਧੂ ਖਰਚਾ (ਵੀਡੀਓ)

ਜ਼ਿਕਰਯੋਗ ਹੈ ਕਿ 15 ਅਗਸਤ ਦੀ ਅੱਧੀ ਰਾਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ਵਿਚ ਚੋਰੀ ਅਤੇ ਸ਼ਿਵਲਿੰਗ ਨੂੰ ਖੰਡਿਤ ਕਰਨ ਦੀ ਮੰਦਭਾਗੀ ਘਟਨਾ ਵਾਪਰੀ ਸੀ। ਇਸ ਮਗਰੋਂ ਹਿੰਦੂ ਭਾਈਚਾਰੇ ਨੇ ਸਖ਼ਤ ਰੋਸ ਜਤਾਉਂਦਿਆਂ ਨੈਸ਼ਨਲ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਕੀਤਾ ਸੀ। ਪੁਲਸ ਵੱਲੋਂ 7 ਦਿਨਾਂ ਦੇ ਅੰਦਰ ਹੀ ਮਾਮਲਾ ਸੁਲਝਾ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News