ਡੇਰੇ ਵਿਚ ਜ਼ਖ਼ਮੀ ਹਾਲਤ ''ਚ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਸੰਗਤ ਤੇ ਪ੍ਰਬੰਧਕਾਂ ਵਿਚਾਲੇ ਤਣਾਅ

06/10/2024 8:56:15 AM

ਅੱਚਲ ਸਾਹਿਬ (ਗੋਰਾ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਨਜ਼ਦੀਕ ਡੇਰਾ ਕਾਰ ਸੇਵਾ ਦੀਨਪੁਰੀਆ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਅਤੇ ਜ਼ਖ਼ਮੀ ਅੰਗ ਮਿਲਣ ਦਾ ਸਮਾਚਾਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਅਤੇ ਜ਼ਖਮੀ ਅੰਗਾਂ ਨੂੰ ਲੈ ਕੇ ਡੇਰੇ ਦੇ ਪ੍ਰਬੰਧਕਾਂ ਅਤੇ ਸੰਗਤਾਂ ’ਚ ਸਥਿਤੀ ਤਣਾਅਪੂਰਣ ਬਣ ਗਈ। ਖ਼ਬਰ ਮਿਲਣ ’ਤੇ ਇਲਾਕੇ ਦੀਆਂ ਸੰਗਤਾਂ ਵੱਡੀ ਤਾਦਾਦ ’ਚ ਡੇਰੇ ’ਚ ਪਹੁੰਚਣੀਆਂ ਸ਼ੁਰੂ ਹੋ ਗਈਆਂ।

ਇਹ ਖ਼ਬਰ ਵੀ ਪੜ੍ਹੋ - ਛੁੱਟੀ ਮਨਾਉਣ ਗਏ ਦੋਸਤਾਂ ਨਾਲ ਵਾਪਰੀ ਅਣਹੋਣੀ, ਪੈ ਗਿਆ ਚੀਕ-ਚਿਹਾੜਾ

ਉਕਤ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀ ਅਤੇ ਗੁਰਦੁਆਰਾ ਸਾਹਿਬ ਅੱਚਲ ਸਾਹਿਬ ਦੇ ਮੈਨੇਜਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਵੀ ਮੌਕੇ ’ਤੇ ਪਹੁੰਚ ਗਏ। ਸਾਬਕਾ ਸਰਪੰਚ ਬਲਜਿੰਦਰ ਸਿੰਘ, ਇਕਬਾਲ ਸਿੰਘ ਗੁਰਨਾਮ ਸਿੰਘ, ਬਲਦੇਵ ਸਿੰਘ, ਸੁਵਿੰਦਰ ਸਿੰਘ, ਗੁਰਜੰਟ ਸਿੰਘ, ਲਖਬੀਰ ਸਿੰਘ, ਰਣਜੀਤ ਸਿੰਘ ਤੇ ਗੀਤਇੰਦਰ ਸਿੰਘ ਨੇ ਕਿਹਾ ਕਿ ਡੇਰਾ ਦੀਨਪੁਰੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਹੋ ਰਿਹਾ, ਜਿਸ ਕਾਰਨ ਅੱਜ ਖਸਤਾ ਹਾਲਤ ’ਚ ਸਰੂਪ ਮਿਲੇ ਹਨ।

ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਮੁੱਖ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਗੁਰਨਾਮ ਸਿੰਘ ਬਟਾਲਾ ਨੇ ਕਿਹਾ ਕਿ ਕਿਸੇ ਵੱਲੋਂ ਵੀ ਜਾਣਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਕੋਈ ਨੁਕਸਾਨ ਤਾਂ ਨਹੀਂ ਕੀਤਾ ਗਿਆ ਪਰ ਗ੍ਰੰਥੀ ਸਿੰਘ ਦੀ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਸਰੂਪਾਂ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਤੇ ਕੁਝ ਅੰਗ ਜਖ਼ਮੀ ਮਿਲੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਿਲਦ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਹੁਕਮ ਆਏਗਾ, ਉਸ ਅਨੁਸਾਰ ਡੇਰੇ ਦੇ ਪ੍ਰਬੰਧਕਾਂ ਅਤੇ ਗ੍ਰੰਥੀ ਸਿੰਘ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਸਰੂਪ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਭੇਜ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਜਲੰਧਰ-ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਣੇ 9 ਅਫ਼ਸਰਾਂ ਦੇ ਤਬਾਦਲੇ

ਇਸ ਸਬੰਧੀ ਜਦੋਂ ਡੇਰੇ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ-ਸੰਭਾਲ ਲਈ ਡੇਰੇ ਦੇ ’ਚ ਗ੍ਰੰਥੀ ਸਿੰਘ ਨੂੰ ਰੱਖਿਆ ਹੈ ਪਰ ਗ੍ਰੰਥੀ ਸਿੰਘ ਵੱਲੋਂ ਸਾਨੂੰ ਇਸ ਬਾਰੇ ਕੁਝ ਵੀ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਸਾਡੇ ਵੱਲੋਂ ਕੋਈ ਗਲਤੀ ਹੋਈ ਹੈ ਤਾਂ ਅਸੀਂ ਸੰਗਤ ਅਤੇ ਗੁਰੂ ਮਹਾਰਾਜ ਜੀ ਕੋਲੋਂ ਹੱਥ ਜੋੜ ਕੇ ਮੁਆਫੀ ਮੰਗਦੇ ਹਾਂ।

ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਦੇ ਰੋਹ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਵੱਲੋਂ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾ ਰਹੀ ਹੈ। ਅਗਲੇਰੀ ਕਾਰਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਰਿਪੋਰਟ ਅਨੁਸਾਰ ਕਰ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News